DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Fake PhD ਡਿਗਰੀ ਮਾਮਲੇ ’ਤੇ Dasmesh Academy ਦੀ ਪ੍ਰਿੰਸੀਪਲ ਮੁਅੱਤਲ

PhD Degree: ਫਰਜ਼ੀ ਪੀਐਚਡੀ ਦੇ ਦੋਸ਼ ਹੇਠ ਬਰਖਾਸਤ ਕਰਨ ਦੀ ਕਾਰਵਾਈ ਸ਼ੁਰੂ ; ਅਕੈਡਮੀ ਵੱਲੋਂ ਆਪਣੇ ਪੱਧਰ ’ਤੇ ਜਾਂਚ ਕਰਕੇ ਪ੍ਰਿੰਸੀਪਲ ਨੂੰ ਕੀਤਾ ਜਾਵੇਗਾ ਫ਼ਾਰਗ਼: ਰੱਖੜਾ

  • fb
  • twitter
  • whatsapp
  • whatsapp
featured-img featured-img
ਟਰਸਟ ਖਿਲਾਫ ਨਾਰੇਬਾਜੀ ਕਰਦੇ ਹੋਏ ਸਟਾਫ ਤੇ ਮਾਪੇ
Advertisement

Dasmesh Academy Principal: ਸ੍ਰੀ ਦਸਮੇਸ਼ ਅਕੈਡਮੀ ਦੀ ਪ੍ਰਿੰਸੀਪਲ ਨੂੰ ਅੱਜ ਟਰੱਸਟ ਨੇ ਮੁਅੱਤਲ ਕਰ ਦਿੱਤਾ ਹੈ ਤੇ ਉਸ ਦੀ ਫਰਜ਼ੀ ਪੀਐਚਡੀ ਡਿਗਰੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਇਸ ਮਾਮਲੇ ਵਿਚ ਅਗਲੇ ਦੋ ਦਿਨਾਂ ਵਿਚ ਫੈਸਲਾ ਕੀਤਾ ਜਾਵੇਗਾ। ਟਰੱਸਟ ਦੇ ਮੈਂਬਰਾਂ ਨੇ ਸਟਾਫ ਤੇ ਮਾਪਿਆਂ ਦੇ ਵਿਰੋਧ ਤੋਂ ਬਾਅਦ ਕਿਹਾ ਕਿ ਇਸ ਪ੍ਰਿੰਸੀਪਲ ਨੂੰ ਬਰਖਾਸਤ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੱਸਣਾ ਬਣਦਾ ਹੈ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਪੁਲੀਸ ਨੇ ਇਸ ਪ੍ਰਿੰਸੀਪਲ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਸ੍ਰੀ ਦਸਮੇਸ਼ ਅਕੈਡਮੀ ਟਰੱਸਟ ਦੀ ਅਹਿਮ ਮੀਟਿੰਗ ਅੱਜ ਅਕੈਡਮੀ ਵਿਖੇ ਟਰੱਸਟ ਦੇ ਚੇਅਰਮੈਨ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਕਥਿਤ ਫਰਜ਼ੀ ਪੀਐਚਡੀ ਦੇ ਮਾਮਲੇ ਅਤੇ ਅਕੈਡਮੀ ਨਾਲ ਸਬੰਧਤ ਹੋਰ ਮਸਲਿਆਂ ਨੂੰ ਵਿਚਾਰਿਆ ਗਿਆ। ਮੀਟਿੰਗ ਵਿੱਚ ਬਲਵਿੰਦਰ ਸਿੰਘ ਭੂੰਦੜ ਸਮੇਤ ਟਰੱਸਟ ਦੇ ਹੋਰ ਮੈਂਬਰ ਹਾਜ਼ਰ ਸਨ।

Advertisement

ਇਸ ਦੌਰਾਨ ਅਕੈਡਮੀ ਦਾ ਸਟਾਫ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਵੱਡੀ ਗਿਣਤੀ ਵਿੱਚ ਇਕੱਠੇ ਹੋ ਗਏ। ਮੀਟਿੰਗ ਤੋਂ ਬਾਅਦ ਜਦੋਂ ਟਰੱਸਟ ਦੇ ਮੈਂਬਰ ਅਕੈਡਮੀ ਤੋਂ ਬਾਹਰ ਜਾਣ ਲੱਗੇ ਤਾਂ ਸਟਾਫ ਅਤੇ ਮਾਪਿਆਂ ਨੇ ਟਰੱਸਟ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪ੍ਰਿੰਸੀਪਲ ਸੋਨੂ ਵਾਲੀਆ ਨੂੰ ਨੌਕਰੀ ਤੋਂ ਪੱਕੇ ਤੌਰ ਤੇ ਫਾਰਗ ਕਰਨ ਦੀ ਮੰਗ ਕੀਤੀ। ਮਾਹੌਲ ਨੂੰ ਦੇਖਦਿਆਂ ਟਰੱਸਟ ਮੈਂਬਰਾਂ ਨੇ ਸਟਾਫ ਅਤੇ ਮਾਪਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।

Advertisement

ਮੀਟਿੰਗ ਉਪਰੰਤ ਸੁਰਜੀਤ ਸਿੰਘ ਰੱਖੜਾ ਨੇ ਦੱਸਿਆ ਕਿ ਅਕੈਡਮੀ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਿੰਸੀਪਲ ਸੋਨੂ ਵਾਲੀਆ ਨੂੰ ਫੌਰੀ ਤੌਰ ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਲਈ ਕਮੇਟੀ ਬਣਾਈ ਗਈ ਹੈ ਅਤੇ ਜਾਂਚ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਜਾਂਚ ਤੋਂ ਬਾਅਦ ਪ੍ਰਿੰਸੀਪਲ ਨੂੰ ਅਕੈਡਮੀ ਵਿੱਚ ਨਹੀਂ ਆਉਣ ਦਿੱਤਾ ਜਾਵੇਗਾ।

ਬੇਅੰਤ ਸਿੰਘ ਬਣੇ ਨਵੇਂ ਡਾਇਰੈਕਟਰ; ਧਰਮਿੰਦਰ ਸਿੰਘ ਉਭਾ ਨੂੰ ਮੈਂਬਰ ਸਕੱਤਰ ਲਾਇਆ

ਉਨ੍ਹਾਂ ਦੱਸਿਆ ਕਿ ਅਕੈਡਮੀ ਦੀ ਬਿਹਤਰੀ ਲਈ ਬੇਅੰਤ ਸਿੰਘ ਨੂੰ ਨਵਾਂ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਖਾਲਸਾ ਕਾਲਜ ਪਟਿਆਲਾ ਦੇ ਪ੍ਰਿੰਸੀਪਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੂਲਾਂ-ਕਾਲਜਾਂ ਦੇ ਸਾਬਕਾ ਡਾਇਰੈਕਟਰ ਡਾ. ਧਰਮਿੰਦਰ ਸਿੰਘ ਉਭਾ ਨੂੰ ਟਰੱਸਟ ਦਾ ਮੈਂਬਰ ਸਕੱਤਰ ਥਾਪਿਆ ਗਿਆ ਹੈ।

ਰੱਖੜਾ ਨੇ ਸਟਾਫ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਅਕੈਡਮੀ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਸਟਾਫ ਦੀਆਂ ਹੋਰ ਸਮੱਸਿਆਵਾਂ ਵੀ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ। ਇਸ ਮੌਕੇ ਸਾਬਕਾ ਆਈਏਐਸ ਅਧਿਕਾਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਰਬਾਰਾ ਸਿੰਘ ਗੁਰੂ, ਸਥਾਨਕ ਪੰਚ-ਸਰਪੰਚ ਅਤੇ ਹੋਰ ਪਤਵੰਤੇ ਹਾਜ਼ਰ ਸਨ। ਪੁਲੀਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।

ਇਹ ਵੀ ਪੜ੍ਹੋ:ਫਰਜ਼ੀ PHD ਡਿਗਰੀ ਦੇ ਮਾਮਲੇ ਵਿੱਚ ਦਸ਼ਮੇਸ਼ ਅਕੈਡਮੀ ਦੀ ਪ੍ਰਿੰਸੀਪਲ ਗ੍ਰਿਫ਼ਤਾਰ

Advertisement
×