ਬੈਡਮਿੰਟਨ ’ਚ ਡੀ ਏ ਵੀ ਸਕੂਲ ਦੀ ਝੰਡੀ
ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਡੀ ਏ ਵੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ ਵਿਦਿਆਰਥੀਆਂ ਨੇ ਅੰਡਰ-11 ਉਮਰ ਵਰਗ ਵਿੱਚ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਸੰਗੀਤਾ ਰਾਣੀ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਬੈਡਮਿੰੰਟਨ ਖਿਡਾਰੀਆਂ ਕਰੀਦੇ,...
Advertisement
ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਡੀ ਏ ਵੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ ਵਿਦਿਆਰਥੀਆਂ ਨੇ ਅੰਡਰ-11 ਉਮਰ ਵਰਗ ਵਿੱਚ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਸੰਗੀਤਾ ਰਾਣੀ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਬੈਡਮਿੰੰਟਨ ਖਿਡਾਰੀਆਂ ਕਰੀਦੇ, ਕਨੀਸ਼ਕ ਅਤੇ ਸ਼ੁਭਦੀਪ ਸਿੰਘ ’ਤੇ ਆਧਾਰਿਤ ਟੀਮ ਨੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਚਮਕਾਇਆ ਹੈ। ਉਨ੍ਹਾਂ ਅੱਜ ਖਿਡਾਰੀਆਂ ਦਾ ਸਕੂਲ ਪਹੁੰਚਣ ’ਤੇ ਸਨਮਾਨ ਕੀਤਾ। ਇਸ ਮੌਕੇ ਡੀ.ਪੀ.ਈ. ਰਵੀਇੰੰਦਰ ਸਿੰਘ, ਸੀਨੀਅਰ ਅਧਿਆਪਕ ਇਕਬਾਲ ਸਿੰਘ, ਰਿਤਿਕਾ ਸ਼ਰਮਾ ਅਤੇ ਸਕੂਲ ਦਾ ਸਾਰਾ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।
Advertisement
Advertisement
×

