ਡੀਸੀ ਨੇ ਸਕੂਲ ਲਈ 21 ਹਜ਼ਾਰ ਦਾ ਚੈੱਕ ਸੌਂਪਿਆ
ਸੁਤੰਤਰਤਾ ਦਿਵਸ ਸਮਾਰੋਹ ਦੌਰਾਨ ਮੁੱਖ ਮਹਿਮਾਨ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੂਲਪੁਰ ਗਰੇਵਾਲ ਦੇ ਵਿਦਿਆਰਥੀਆਂ ਵੱਲੋਂ ਪੇਸ਼ ‘ਯੁੱਧ ਨਸ਼ਿਆਂ ਵਿਰੁੱਧ’ ਨਾਟਕ ਦੀ ਪੇਸ਼ਕਾਰੀ ਤੋਂ ਪ੍ਰਭਾਵਿਤ ਹੋ ਕੇ ਆਪਣੀ ਨਿੱਜੀ ਤਨਖਾਹ ਵਿੱਚੋਂ ਐਲਾਨੀ 21000 ਰੁਪਏ ਦੀ...
Advertisement
ਸੁਤੰਤਰਤਾ ਦਿਵਸ ਸਮਾਰੋਹ ਦੌਰਾਨ ਮੁੱਖ ਮਹਿਮਾਨ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੂਲਪੁਰ ਗਰੇਵਾਲ ਦੇ ਵਿਦਿਆਰਥੀਆਂ ਵੱਲੋਂ ਪੇਸ਼ ‘ਯੁੱਧ ਨਸ਼ਿਆਂ ਵਿਰੁੱਧ’ ਨਾਟਕ ਦੀ ਪੇਸ਼ਕਾਰੀ ਤੋਂ ਪ੍ਰਭਾਵਿਤ ਹੋ ਕੇ ਆਪਣੀ ਨਿੱਜੀ ਤਨਖਾਹ ਵਿੱਚੋਂ ਐਲਾਨੀ 21000 ਰੁਪਏ ਦੀ ਰਕਮ ਅੱਜ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਸਕੂਲ ਪ੍ਰਿੰਸੀਪਲ ਸਟੇਟ ਐਵਾਰਡੀ ਰੀਟਾ ਗਿੱਲ ਨੂੰ ਆਪਣੇ ਦਫਤਰ ਬੁਲਾ ਕੇ ਉਕਤ ਰਾਸ਼ੀ ਦਾ ਚੈੱਕ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਏਡੀਸੀ (ਜ) ਚੰਦਰ ਜੋਤੀ ਸਿੰਘ, ਸਹਾਇਕ ਕਮਿਸ਼ਨਰ ਅਰਵਿੰਦਰਪਾਲ ਸਿੰਘ ਸੋਮਲ, ਐੱਸਡੀਐੱਮ ਰੂਪਨਗਰ ਸੰਜੀਵ ਕੁਮਾਰ ਹਾਜ਼ਰ ਸਨ।
Advertisement
Advertisement
×