ਡੀਸੀ ਵੱਲੋਂ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਲਈ ਮੀਟਿੰਗ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 8 ਜੁਲਾਈ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਅੱਜ ਆਜ਼ਾਦੀ ਦਿਹਾੜਾ-2025 ਦੇ ਸਮਾਰੋਹ ਦੀਆਂ ਤਿਆਰੀਆਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸ੍ਰੀ ਯਾਦਵ ਨੇ ਕਿਹਾ ਕਿ ਆਜ਼ਾਦੀ ਦਿਹਾੜੇ ਦਾ ਮੁੱਖ ਸਮਾਗਮ ਸੈਕਟਰ-17...
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਜੁਲਾਈ
Advertisement
ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਅੱਜ ਆਜ਼ਾਦੀ ਦਿਹਾੜਾ-2025 ਦੇ ਸਮਾਰੋਹ ਦੀਆਂ ਤਿਆਰੀਆਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸ੍ਰੀ ਯਾਦਵ ਨੇ ਕਿਹਾ ਕਿ ਆਜ਼ਾਦੀ ਦਿਹਾੜੇ ਦਾ ਮੁੱਖ ਸਮਾਗਮ ਸੈਕਟਰ-17 ਵਿੱਚ ਸਥਿਤ ਪਰੇਡ ਗਰਾਊਂਡ ਵਿੱਚ ਹੋਵੇਗਾ। ਇਸ ਮੌਕੇ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਬੈਠਣ ਦੀ ਵਿਵਸਥਾ, ਟਰਾਂਸਪੋਰਟ ਅਤੇ ਪਾਰਕਿੰਗ ਸੁਵਿਧਾਵਾਂ, ਬਿਜਲੀ ਅਤੇ ਪਾਣੀ ਦੀ ਸਪਲਾਈ, ਡਾਕਟਰੀ ਸਹਾਇਤਾ, ਅੱਗ ਬੁਝਾਊ ਸੁਰੱਖਿਆ, ਮੀਡੀਆ ਪ੍ਰਬੰਧਨ, ਸੁਰੱਖਿਆ ਉਪਾਵਾਂ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਸਬੰਧਤ ਤਿਆਰੀਆਂ ਦੀ ਸਮੀਖਿਆ ਕੀਤੀ ਗਈ।
Advertisement
×