ਡੀ ਸੀ ਨੇ ਤਿਆਰੀਆਂ ਦਾ ਜਾਇਜ਼ਾ ਲਿਆ
ਰੂਪਨਗਰ ਦੇ ਡੀ ਸੀ ਵਰਜੀਤ ਵਾਲੀਆ ਨੇ ਅੱਜ ਚਰਨ ਗੰਗਾ ਸਟੇਡੀਅਮ ਵਿੱਚ ਰੋਸ਼ਨੀ ਅਤੇ ਆਵਾਜ਼ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਹ ਪ੍ਰੋਗਰਾਮ ਗੁਰੂ ਤੇਗ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹੋਵੇਗਾ। ਉਨ੍ਹਾਂ ਰੌਸ਼ਨੀ ਅਤੇ ਆਵਾਜ਼ ਪ੍ਰੋਗਰਾਮ ਦੌਰਾਨ ਪਹੁੰਚਣ ਵਾਲੇ...
Advertisement
ਰੂਪਨਗਰ ਦੇ ਡੀ ਸੀ ਵਰਜੀਤ ਵਾਲੀਆ ਨੇ ਅੱਜ ਚਰਨ ਗੰਗਾ ਸਟੇਡੀਅਮ ਵਿੱਚ ਰੋਸ਼ਨੀ ਅਤੇ ਆਵਾਜ਼ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਹ ਪ੍ਰੋਗਰਾਮ ਗੁਰੂ ਤੇਗ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹੋਵੇਗਾ। ਉਨ੍ਹਾਂ ਰੌਸ਼ਨੀ ਅਤੇ ਆਵਾਜ਼ ਪ੍ਰੋਗਰਾਮ ਦੌਰਾਨ ਪਹੁੰਚਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਚਰਨ ਗੰਗਾ ਸਟੇਡੀਅਮ ਨੇੜੇ ਵਾਹਨਾਂ ਦੀ ਪਾਰਕਿੰਗ ਤੇ ਰਸਤਿਆਂ ’ਤੇ ਰੌਸ਼ਨੀ ਦੇ ਪ੍ਰਬੰਧ, ਸਟੇਡੀਅਮ ’ਚ ਪਾਣੀ, ਬੈਰੀਕੇਡਿੰਗ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦੀਆਂ ਪੂਰੀਆਂ ਤਿਆਰੀਆਂ ਕੀਤੀਆ ਗਈਆਂ ਹਨ। ਉਪ ਮੰਡਲ ਮੈਜਿਸਟ੍ਰੇਟ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ ਨੇ ਡੀ ਸੀ ਨੂੰ ਪ੍ਰੋਗਰਾਮ ਦੀ ਰੂਪ-ਰੇਖਾ ਬਾਰੇ ਜਾਣਕਾਰੀ ਦਿੱਤੀ।
Advertisement
Advertisement
×

