ਤੀਜੀ ਮੰਜ਼ਿਲ ਤੋਂ ਡਿੱਗਣ ਕਾਰਨ ਮੌਤ

ਤੀਜੀ ਮੰਜ਼ਿਲ ਤੋਂ ਡਿੱਗਣ ਕਾਰਨ ਮੌਤ

ਨਿੱਜੀ ਪੱਤਰ ਪ੍ਰੇਰਕ

ਜ਼ੀਰਕਪੁਰ, 29 ਨਵੰਬਰ

ਢਕੌਲੀ ਖੇਤਰ ਵਿੱਚ ਲੰਘੀ ਰਾਤ ਇਕ ਵਿਅਕਤੀ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗ ਪਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਸ਼ਵਨੀ ਕੁਮਾਰ ( 38) ਵਾਸੀ ਫਾਜ਼ਿਲਕਾ ਵਜੋਂ ਹੋਈ ਹੈ। ਉਹ ਟੈਕਸੀ ਚਲਾਉਣ ਦਾ ਕੰਮ ਕਰਦਾ ਸੀ ਤੇ ਢਕੌਲੀ ਖੇਤਰ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਥਾਣਾ ਮੁਖੀ ਨਰਪਿੰਦਰ ਸਿੰਘ ਨੇ ਦੱਸਿਆ ਦੀ ਅਸ਼ਵਨੀ ਕੁਮਾਰ ਸ਼ਰਾਬ ਪੀਣ ਦਾ ਆਦੀ ਸੀ ਅਤੇ ਸ਼ਨਿੱਚਰਵਾਰ ਰਾਤ ਨੂੰ ਉਸ ਨੇ ਕਾਫੀ ਸ਼ਰਾਬ ਪੀਤੀ ਹੋਈ ਸੀ। ਉਹ ਘਰ ਦੀ ਬਾਲਕੌਨੀ ਵਿੱਚ ਖੜ੍ਹਾ ਸੀ ਤੇ ਪੈਰ ਫਿਸਲਣ ਕਾਰਨ ਉਹ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗ ਪਿਆ। ਉਸ ਨੂੰ ਢਕੋਲੀ ਦੇ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ ਜਿਥੋਂ ਡਾਕਟਰਾਂ ਨੇ ਉਸ ਨੂੰ ਸੈਕਟਰ-32 ਹਸਪਤਾਲ ਵਿੱਚ ਰੈਫਰ ਕਰ ਦਿੱਤਾ। ਉਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲੀਸ ਨੇ ਉਸ ਦੇ ਜੀਜੇ ਪ੍ਰਿੰਸ ਕੁਮਾਰ ਦੇ ਬਿਆਨ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ਼ਹਿਰ

View All