ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸੜਕ ਹਾਦਸੇ ’ਚ ਮੌਤ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 22 ਜੂਨ ਇੱਥੋਂ ਦੇ ਸੈਕਟਰ-32/33/45 ਤੇ 46 ਵਾਲੇ ਚੌਕ ਵਿੱਚ ਕਾਰ ਦੀ ਟੱਕਰ ਵੱਜਣ ਕਰ ਕੇ ਐਕਟਿਵਾ ਸਵਾਰ ਪਿਉ-ਪੁੱਤ ਜ਼ਖ਼ਮੀ ਹੋ ਗਏ ਸਨ। ਉਨ੍ਹਾਂ ਨੂੰ ਇਲਾਜ ਲਈ ਸੈਕਟਰ-32 ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਹਸਪਤਾਲ ਵਿੱਚ...
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 22 ਜੂਨ

Advertisement

ਇੱਥੋਂ ਦੇ ਸੈਕਟਰ-32/33/45 ਤੇ 46 ਵਾਲੇ ਚੌਕ ਵਿੱਚ ਕਾਰ ਦੀ ਟੱਕਰ ਵੱਜਣ ਕਰ ਕੇ ਐਕਟਿਵਾ ਸਵਾਰ ਪਿਉ-ਪੁੱਤ ਜ਼ਖ਼ਮੀ ਹੋ ਗਏ ਸਨ। ਉਨ੍ਹਾਂ ਨੂੰ ਇਲਾਜ ਲਈ ਸੈਕਟਰ-32 ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਹਸਪਤਾਲ ਵਿੱਚ ਇਲਾਜ ਦੌਰਾਨ ਪਿਉ ਦੀ ਮੌਤ ਹੋ ਗਈ ਹੈ ਜਦੋਂਕਿ ਪੁੱਤ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕ ਦੀ ਪਛਾਣ ਸੁਰੇਸ਼ ਪਾਲ ਵਾਸੀ ਰਾਮਦਰਬਾਰ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ-34 ਦੀ ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਮ੍ਰਿਤਕ ਦੇ ਜ਼ਖ਼ਮੀ ਬਿੰਦਰ ਦੀ ਸ਼ਿਕਾਇਤ ’ਤੇ ਅਣਪਛਾਤੇ ਕਾਰ ਚਾਲਕ ਵਿਰੁੱਧ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਹ ਤੇ ਉਸ ਦੇ ਪਿਤਾ ਐਕਟਿਵਾ ’ਤੇ ਜਾ ਰਹੇ ਸਨ, ਜਦੋਂ ਉਹ ਸੈਕਟਰ-32/33/45 ਤੇ 46 ਚੌਕ ’ਤੇ ਪਹੁੰਚੇ ਤਾਂ ਤੇਜ਼ ਰਫ਼ਤਾਰ ਕਾਰ ਚਾਲਕ ਟੱਕਰ ਮਾਰ ਕੇ ਫ਼ਰਾਰ ਹੋ ਗਿਆ ਹੈ। ਥਾਣਾ ਸੈਕਟਰ-34 ਦੀ ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement