ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 11 ਅਗਸਤ
ਇਥੋਂ ਦੇ ਮੁਬਾਰਿਕਪੁਰ ਖੇਤਰ ਵਿੱਚ ਫੈਕਟਰੀ ਵਿੱਚ ਕੰਮ ਕਰਦੇ ਕਾਮੇ ਨੂੰ ਕਰੰਟ ਲੱਗ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਜੈ ਕੁਮਾਰ ਵਾਸੀ ਪਿੰਡ ਸੁੰਡਰਾ ਵਜੋਂ ਹੋਈ ਹੈ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਮੁਬਾਰਿਕਪੁਰ ਪੁਲੀਸ ਚੌਕੀ ਦੇ ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ ਮਗਰੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਜਾਂਚ ਰਿਪੋਰਟ ਆਉਣ ਤੋਂ ਬਾਅਦ ਹੀ ਪੂਰੀ ਜਾਣਕਾਰੀ ਮੀਡੀਆ ਨੂੰ ਦਿੱਤੀ ਜਾਵੇਗੀ। ਅਜੈ ਕੁਮਾਰ ਫੈਕਟਰੀ ਵਿੱਚ ਮਜ਼ਦੂਰੀ ਦਾ ਕੰਮ ਕਰਦਾ ਸੀ। ਇਸ ਘਟਨਾ ਕਾਰਨ ਪਿੰਡ ਸੁੰਡਰਾ ’ਚ ਸੋਗ ਦਾ ਮਾਹੌਲ ਹੈ।