ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਅਗਸਤ
ਇੱਥੋਂ ਦੇ ਸੁਖਨਾ ਲਾਈਟ ਪੁਆਇੰਟ ਦੇ ਨਜ਼ਦੀਕ ਟਰੱਕ ਹੇਠਾਂ ਆਉਣ ਕਾਰਨ ਐਕਟਿਵਾ ਸਵਾਰ ਵਿਅਕਤੀ ਦੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਇੰਡਸਟਰੀਅਲ ਏਰੀਆ ਦੀ ਪੁਲੀਸ ਨੇ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਕੇਸ ਚੰਡੀਗੜ੍ਹ ਪੁਲੀਸ ਦੇ ਕਾਂਸਟੇਬਲ ਸ਼ਿਵ ਕੁਮਾਰ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਹੈ। ਸ਼ਿਕਾਇਕਰਤਾ ਦਾ ਕਹਿਣਾ ਸੀ ਕਿ ਉਹ ਸੁਖਨਾ ਲਾਈਟ ਪੁਆਇੰਟ ’ਤੇ ਤਾਇਨਾਤ ਸੀ।
ਉਸ ਨੇ ਦੱਸਿਆ ਕਿ ਟਰੱਕ ਲਾਲ ਬੱਤੀ ਹੋਣ ਕਰਕੇ ਸੁਖਨਾ ਲਾਈਟ ਪੁਆਇੰਟ ’ਤੇ ਖੜ੍ਹਾ ਸੀ, ਜੋ ਕਿ ਹਰੀ ਬੱਤੀ ਹੋਣ ’ਤੇ ਚੱਲਿਆ ਤਾਂ ਟਰੱਕ ਚਾਲਕ ਨੇ ਗਲਤ ਢੰਗ ਨਾਲ ਟਰੱਕ ਮੋੜ ਦਿੱਤਾ। ਇਸ ਦੌਰਾਨ ਐਕਟਿਵਾ ਸਵਾਰ ਟਰੱਕ ਹੇਠਾਂ ਆ ਗਿਆ, ਜਿਸ ਨੂੰ ਤੁਰੰਤ ਪੀਜੀਆਈ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਵੱਲੋਂ ਟਰੱਕ ਚਾਲਕ ਖ਼ਿਲਾਫ਼ ਕਾਰਵਾਈ ਆਰੰਭ ਦਿੱਤੀ ਗਈ ਹੈ।