ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਿੰਡ ਮੁਠਿਆੜਾਂ ਦੇ ਹਸ਼ਨਪ੍ਰੀਤ ਸਿੰਘ ਦੀ ਅਮਰੀਕਾ ਵਿੱਚ ਮੌਤ

ਕਰਮਜੀਤ ਸਿੰਘ ਚਿੱਲਾ ਬਨੂੜ, 17 ਜੁਲਾਈ ਨੇੜਲੇ ਪਿੰਡ ਮੁਠਿਆੜਾਂ ਦੇ ਹਸ਼ਨਪ੍ਰੀਤ ਸਿੰਘ (22) ਦੀ ਅਮਰੀਕਾ ਦੇ ਕੈਲੀਫੋਰਨੀਆ ਸ਼ਹਿਰ ਵਿੱਚ ਸਥਿਤ ਮਿਲਟਨ ਝੀਲ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਹਸ਼ਨਪ੍ਰੀਤ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਤੇ ਡੇਢ ਸਾਲ ਪਹਿਲਾਂ...
ਹਸ਼ਨਪ੍ਰੀਤ ਸਿੰਘ
Advertisement

ਕਰਮਜੀਤ ਸਿੰਘ ਚਿੱਲਾ

ਬਨੂੜ, 17 ਜੁਲਾਈ

Advertisement

ਨੇੜਲੇ ਪਿੰਡ ਮੁਠਿਆੜਾਂ ਦੇ ਹਸ਼ਨਪ੍ਰੀਤ ਸਿੰਘ (22) ਦੀ ਅਮਰੀਕਾ ਦੇ ਕੈਲੀਫੋਰਨੀਆ ਸ਼ਹਿਰ ਵਿੱਚ ਸਥਿਤ ਮਿਲਟਨ ਝੀਲ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਹਸ਼ਨਪ੍ਰੀਤ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਤੇ ਡੇਢ ਸਾਲ ਪਹਿਲਾਂ ਦਸੰਬਰ 2021 ਵਿੱਚ ਹੋਟਲ ਮੈਨੇਜਮੈਂਟ ਦੀ ਪੜ੍ਹਾਈ ਕਰਨ ਲਈ ਅਮਰੀਕਾ ਗਿਆ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹਸ਼ਨਪ੍ਰੀਤ ਸਿੰਘ ਬੀਤੇ ਦਿਨ ਆਪਣੇ ਦੋਸਤਾਂ ਨਾਲ ਮਿਲਟਨ ਝੀਲ ’ਤੇ ਘੁੰਮਣ ਗਿਆ ਸੀ, ਜਿੱਥੇ ਉਸ ਦਾ ਪੈਰ ਤਿਲਕ ਗਿਆ ਤੇ ਉਹ ਝੀਲ ਵਿੱਚ ਡਿੱਗ ਗਿਆ। ਗੋਤਾਖੋਰਾਂ ਨੇ ਉਸ ਨੂੰ ਤੁਰੰਤ ਬਾਹਰ ਕੱਢ ਕੇ ਹੈਲੀਕਾਪਟਰ ਰਾਹੀਂ ਹਸਪਤਾਲ ਪਹੁੰਚਾਇਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਡੇਢ ਕੁ ਮਹੀਨਾ ਪਹਿਲਾਂ ਹੀ ਹਸ਼ਨਪ੍ਰੀਤ ਦੇ ਪਿਤਾ ਕਸ਼ਮੀਰ ਸਿੰਘ ਦੀ ਭਾਖੜਾ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਸੀ, ਜਿਸ ਪਿੱਛੋਂ ਹਸ਼ਨਪ੍ਰੀਤ ਹੀ ਆਪਣੀ ਮਾਂ ਦਾ ਸਹਾਰਾ ਸੀ। ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਹਸ਼ਨਪ੍ਰੀਤ ਦੀ ਲਾਸ਼ ਪੰਜਾਬ ਲਿਆਉਣ ਵਿੱਚ ਪੀੜਤ ਪਰਿਵਾਰ ਦੀ ਮਦਦ ਕੀਤੀ ਜਾਵੇ। ਇਸ ਦੇ ਨਾਲ ਹੀ ਪਿੰਡ ਵਾਸੀਆਂ ਨੇ ਸੰਸਦ ਮੈਂਬਰ ਪ੍ਰਨੀਤ ਕੌਰ ਤੇ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਵੀ ਮਦਦ ਦੀ ਅਪੀਲ ਕੀਤੀ ਹੈ।

Advertisement
Tags :
ਅਮਰੀਕਾਸਿੰਘਹਸਨਪ੍ਰੀਤਪਿੰਡਮੁਠਿਆੜਾਂਵਿੱਚ