ਪੱਤਰ ਪ੍ਰੇਰਕ
ਚੰਡੀਗੜ੍ਹ, 4 ਅਕਤੂਬਰ
ਪੰਜਾਬ ਸਿਵਲ ਸਕੱਤਰੇਤ ਰਿਟਾਇਰਡ ਆਫੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਕੰਵਲਜੀਤ ਕੌਰ ਭਾਟੀਆ ਦੀ ਅੱਜ ਮੌਤ ਹੋ ਗਈ। ਉਨ੍ਹਾਂ ਦੇ ਪਤੀ ਕੁਲਦੀਪ ਸਿੰਘ ਭਾਟੀਆ ਨੇ ਦੱਸਿਆ ਕਿ ਸ੍ਰੀਮਤੀ ਭਾਟੀਆ ਬਿਮਾਰ ਹੋਣ ਕਰਕੇ ਪਿਛਲੇ ਲਗਭਗ ਇੱਕ ਮਹੀਨੇ ਤੋਂ ਚੰਡੀਗੜ੍ਹ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਅਧੀਨ ਸਨ ਜਿੱਥੇ ਕਿ ਮੰਗਲਵਾਰ ਨੂੰ ਉਨ੍ਹਾਂ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੰਤਿਮ ਸੰਸਕਾਰ ਸੈਕਟਰ 25 ਦੇ ਸ਼ਮਸ਼ਾਨਘਾਟ ’ਚ ਭਲਕੇ ਬੁੱਧਵਾਰ ਨੂੰ ਕੀਤਾ ਜਾਵੇਗਾ।