ਐਸਏਐਸ ਨਗਰ (ਮੁਹਾਲੀ): ਉੱਘੇ ਸਮਾਜ ਸੇਵੀ ਨੰਬਰਦਾਰ ਉਜਾਗਰ ਸਿੰਘ ਕੁਰੜੀ ਦਾ ਅੱਜ ਦਿਹਾਂਤ ਹੋ ਗਿਆ। ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦਾ ਸਸਕਾਰ 4 ਜਨਵਰੀ ਨੂੰ ਸਵੇਰੇ ਦਸ ਵਜੇ ਪਿੰਡ ਕੁਰੜੀ ਵਿੱਚ ਕੀਤਾ ਜਾਵੇਗਾ। ਇਸ ਮੌਕੇ ਵਿਧਾਇਕ ਬਲਬੀਰ ਸਿੰਘ ਸਿੱਧੂ, ਅਕਾਲੀ ਆਗੂ ਪਰਵਿੰਦਰ ਸਿੰਘ ਸੋਹਾਣਾ, ਬਹਾਲ ਸਿੰਘ ਗਿੱਲ ਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ। -ਖੇਤਰੀ ਪ੍ਰਤੀਨਿਧ