DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਇਮਾਰਤ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਛੇ ਹੋਈ

10 ਮਜ਼ਦੂਰ ਜ਼ਖ਼ਮੀ; ਪੁਲੀਸ ਵੱਲੋਂ ਦੋ ਖ਼ਿਲਾਫ਼ ਕੇਸ ਦਰਜ

  • fb
  • twitter
  • whatsapp
  • whatsapp
featured-img featured-img
ਧੂਲਕੋਟ ਵਿੱਚ ਡਿੱਗੀ ਇਮਾਰਤ ਦਾ ਮਲਬਾ ਹਟਾਉਂਦੇ ਹੋਏ ਰਾਹਤ ਅਤੇ ਬਚਾਅ ਦਸਤੇ।
Advertisement

ਇੱਥੋਂ ਨੇੜਲੇ ਧੂਲਕੋਟ ਵਿੱਚ ਬੀਤੀ ਦੇਰ ਸ਼ਾਮ ਨਿਰਮਾਣ ਅਧੀਨ ਤਿੰਨ ਮੰਜ਼ਿਲਾ ਇਮਾਰਤ ਦੀ ਤੀਜੀ ਮੰਜ਼ਿਲ ਦਾ ਲੈਂਟਰ ਪਾਉਂਦਿਆਂ ਇਮਾਰਤ ਡਿੱਗਣ ਮਗਰੋਂ ਹਾਦਸੇ ’ਚ ਮਰਨ ਵਾਲੇ ਮਜ਼ਦੂਰਾਂ ਦੀ ਗਿਣਤੀ ਛੇ ਹੋ ਗਈ ਹੈ। ਮਲਬੇ ਹੇਠੋਂ ਕੱਢੇ ਗਏ 10 ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਅੰਬਾਲਾ ਸ਼ਹਿਰ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਸਮੇਂ ਇਮਾਰਤ ਵਿੱਚ ਕਰੀਬ 40 ਤੋਂ 50 ਮਜ਼ਦੂਰ ਕੰਮ ਕਰ ਰਹੇ ਸਨ।

ਪੁਲੀਸ, ਪ੍ਰਸ਼ਾਸਨ ਅਤੇ ਬਚਾਅ ਦਸਤੇ ਨੇ ਮੌਕੇ ’ਤੇ ਪੁੱਜ ਕੇ ਮਲਬੇ ਹੇਠ ਫਸੇ ਲੋਕਾਂ ਦੀ ਭਾਲ ਲਈ ਜੇ ਸੀ ਬੀ ਅਤੇ ਹੋਰ ਮਸ਼ੀਨਾਂ ਦੀ ਮਦਦ ਨਾਲ ਰਾਹਤ ਕਾਰਜ ਸ਼ੁਰੂ ਕੀਤੇ ਸਨ। ਸਥਾਨਕ ਲੋਕਾਂ ਅਤੇ ਡਾਇਲ-112 ਦੀਆਂ ਟੀਮਾਂ ਨੇ ਵੀ ਬਚਾਅ ਕਾਰਜਾਂ ਵਿੱਚ ਹਿੱਸਾ ਲਿਆ। ਮ੍ਰਿਤਕਾਂ ਦੀ ਪਛਾਣ ਰਾਜਿੰਦਰ ਵਾਸੀ ਸੋਂਡਾਂ ਅੰਬਾਲਾ, ਕਾਲੀਆ ਵਾਸੀ ਬਾਰਾਬਾਂਕੀ ਉੱਤਰ ਪ੍ਰਦੇਸ਼, ਸ਼ਾਸਤਰੀ ਵਾਸੀ ਬਹਿਰਾਈਚ ਉੱਤਰ ਪ੍ਰਦੇਸ਼, ਰੂਪ ਸਿੰਘ ਵਾਸੀ ਡੰਗਡੇਹਰਾ ਨੇੜੇ ਲਾਲੜੂ ਅਤੇ ਦੋ ਹੋਰ ਮਜ਼ਦੂਰਾਂ ਵਜੋਂ ਹੋਈ ਹੈ। ਜ਼ਖ਼ਮੀਆਂ ਵਿੱਚ ਫੂਲਨ ਕੁਮਾਰ (27), ਅਸ਼ੋਕ ਕੁਮਾਰ (50), ਵੇਦ ਪ੍ਰਕਾਸ਼ (53), ਬ੍ਰਿਜੇਸ਼ (22), ਰੁਪੇਸ਼ (28), ਰਾਜੇਸ਼ (40), ਸੰਤੋਸ਼ ਸਿੰਘ (42), ਰਾਮ ਗੋਪਾਲ (28) ਅਤੇ ਰਾਜੇਸ਼ (25) ਸਣੇ ਹੋਰ ਸ਼ਾਮਲ ਹਨ।

Advertisement

ਹਾਦਸੇ ਤੋਂ ਬਾਅਦ ਅੱਜ ਸੰਸਦ ਮੈਂਬਰ ਵਰੁਣ ਮੁਲਾਣਾ, ਵਿਧਾਇਕ ਚੌਧਰੀ ਨਿਰਮਲ ਸਿੰਘ ਅਤੇ ਸਾਬਕਾ ਕੇਂਦਰੀ ਮੰਤਰੀ ਵਿਨੋਦ ਸ਼ਰਮਾ ਜ਼ਖ਼ਮੀਆਂ ਦਾ ਹਾਲ ਜਾਣਨ ਲਈ ਸਿਵਲ ਹਸਪਤਾਲ ਪੁੱਜੇ। ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਵੀ ਪ੍ਰਗਟਾਈ। ਵਿਨੋਦ ਸ਼ਰਮਾ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਆਪਣੇ ਵੱਲੋਂ ਇੱਕ-ਇੱਕ ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 25-25 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ।

Advertisement

ਪੁਲੀਸ ਨੇ ਇੱਕ ਔਰਤ ਸਣੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਹਾਦਸੇ ਦੇ ਕਾਰਨਾਂ ਅਤੇ ਇਮਾਰਤ ਦੀ ਉਸਾਰੀ ਸਬੰਧੀ ਮਨਜ਼ੂਰੀਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੇ ਇੱਕ ਨਾਮੀ ਪ੍ਰਾਪਰਟੀ ਡੀਲਰ ਵੱਲੋਂ ਤਿੰਨ ਮੰਜ਼ਿਲਾ ਇਮਾਰਤ ਬਣਾਈ ਜਾ ਰਹੀ ਸੀ। ਅਧਿਕਾਰੀਆਂ ਨੇ ਕਿਹਾ ਕਿ ਰਾਹਤ ਤੇ ਬਚਾਅ ਕਾਰਜ ਮੁਕੰਮਲ ਹੋਣ ਤੋਂ ਬਾਅਦ ਇਮਾਰਤ ਡਿੱਗਣ ਦੇ ਤਕਨੀਕੀ ਕਾਰਨਾਂ ਦੀ ਵੀ ਪੜਤਾਲ ਕੀਤੀ ਜਾਵੇਗੀ।

ਐਂਟੀ ਟੈਰਰਿਸਟ ਫਰੰਟ ਇੰਡੀਆ ਦੇ ਕੌਮੀ ਪ੍ਰਧਾਨ ਵੀਰੇਸ਼ ਸ਼ਾਂਡਿਲਿਆ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰ ਕੇ ਇਨਸਾਫ਼ ਦੀ ਲੜਾਈ ਜਾਰੀ ਰੱਖਣ ਦਾ ਭਰੋਸਾ ਦਿੱਤਾ। ਉਨ੍ਹਾਂ ਕੈਬਨਿਟ ਮੰਤਰੀ ਅਨਿਲ ਵਿੱਜ ਦੇ ਸਾਹਮਣੇ ਵੀ ਮਾਮਲਾ ਚੁੱਕਦਿਆਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਦੀ ਮੰਗ ਕੀਤੀ।

Advertisement
×