ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ): 10 ਨਵੰਬਰ
ਡੈਮੋਕਰੇਟਿਕ ਟੀਚਰਜ਼ ਫਰੰਟ (ਡੀਟੀਐਫ਼) ਪੰਜਾਬ ਵੱਲੋਂ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਸਿੱਖਿਆ ਵਿਭਾਗ ਵੱਲੋਂ ਸਾਲ 2018 ਤੋਂ ਬਾਅਦ ਪਦ-ਉੱਨਤ ਹੋਏ ਲੈਕਚਰਾਰਾਂ ਦੇ ਵਿਭਾਗੀ ਟੈੱਸਟ ਲੈਣ ਦੇ ਫੈਸਲੇ ਨੂੰ ਗੈਰਵਾਜਬ ਕਰਾਰ ਦਿੰਦਿਆਂ ਤੁਰੰਤ ਇਹ ਫੈਸਲਾ ਵਾਪਸ ਲੈਣ ਦੀ ਮੰਗ ਕੀਤੀ ਹੈ। ਡੀਟੀਐਫ਼ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸੁਖਪੁਰ, ਗੁਰਪਿਆਰ ਕੋਟਲੀ, ਰਾਜੀਵ ਕੁਮਾਰ ਬਰਨਾਲਾ, ਜਗਪਾਲ ਬੰਗੀ, ਰਘਵੀਰ ਭਵਾਨੀਗੜ੍ਹ ਆਦਿ ਨੇ ਵੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਵਿਭਾਗੀ ਟੈੱਸਟ ਦੀ ਸ਼ਰਤ ਬਿਨਾਂ ਸ਼ਰਤ ਵਾਪਸ ਲਈ ਜਾਵੇ।