ਪਵਿੱਤਰ ਸ਼ਹਿਰ ਦੇ ਦਰਜੇ ਬਾਰੇ ਫ਼ੈਸਲਾ ਨਿਰਾ ਨਾਟਕ: ਚੀਮਾ
ਸ੍ਰੀ ਆਨੰਦਪੁਰ ਸਾਹਿਬ ਵਿੱਚ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸਰਕਾਰ ਵੱਲੋਂ ਸ੍ਰੀ ਆਨੰਦਪੁਰ ਸਾਹਿਬ, ਅੰਮ੍ਰਿਤਸਰ (ਗਲਿਆਰਾ) ਅਤੇ ਤਲਵੰਡੀ ਸਾਬੋ ਦਮਦਮਾ ਸਾਹਿਬ ਨੂੰ ‘ਪਵਿੱਤਰ ਸ਼ਹਿਰ’ ਦਾ ਦਰਜਾ ਦੇਣ ਬਾਰੇ ਸ਼੍ੋਮਣੀ ਅਕਾਲੀ ਦਲ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਤਿੱਖੀ...
Advertisement
ਸ੍ਰੀ ਆਨੰਦਪੁਰ ਸਾਹਿਬ ਵਿੱਚ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸਰਕਾਰ ਵੱਲੋਂ ਸ੍ਰੀ ਆਨੰਦਪੁਰ ਸਾਹਿਬ, ਅੰਮ੍ਰਿਤਸਰ (ਗਲਿਆਰਾ) ਅਤੇ ਤਲਵੰਡੀ ਸਾਬੋ ਦਮਦਮਾ ਸਾਹਿਬ ਨੂੰ ‘ਪਵਿੱਤਰ ਸ਼ਹਿਰ’ ਦਾ ਦਰਜਾ ਦੇਣ ਬਾਰੇ ਸ਼੍ੋਮਣੀ ਅਕਾਲੀ ਦਲ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ। ਡਾ. ਚੀਮਾ ਨੇ ਕਿਹਾ ਕਿ ਇਹ ਸ਼ਹਿਰ ਖ਼ੁਦ ਗੁਰੂ ਸਾਹਿਬ ਵੱਲੋਂ ਵਸਾਏ ਗਏ ਹਨ ਤੇ ਇਨ੍ਹਾਂ ਦੀ ਪਵਿੱਤਰਤਾ ਸਰਕਾਰੀ ਦਰਜਿਆਂ ਨਾਲ ਨਹੀਂ ਬਣ ਸਕਦੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਪਹਿਲਾਂ ਹੀ ਲਾਗੂ ਹੋ ਚੁੱਕੇ ਫ਼ੈਸਲਿਆਂ ਨੂੰ ਮੁੜ ਐਲਾਨ ਕੇ ਸਰਕਾਰ ਵੱਲੋਂ ਸਿਰਫ਼ ਸਿਆਸੀ ਡਰਾਮਾ ਕੀਤਾ ਗਿਆ ਹੈ। ਸੂਬਾ ਸਰਕਾਰ ਨੇ ਸਮਾਗਮਾਂ ਲਈ ਭਾਰੀ ਰਕਮ ਖਰਚ ਕੀਤੀ ਪਰ ਸ੍ਰੀ ਆਨੰਦਪੁਰ ਸਾਹਿਬ ਦੇ ਵਿਕਾਸ ਨਹੀਂ ਕੀਤਾ।
Advertisement
Advertisement
×

