ਕਾਲਜ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ
ਚੰਡੀਗੜ੍ਹ: ਅੱਜ ਪੋਸਟ ਗਰੈਜੂਏਟ ਸਰਕਾਰੀ ਕਾਲਜ, ਸੈਕਟਰ 11 ਚੰਡੀਗੜ੍ਹ ਵਿੱਚ 67ਵੀਂ ਕਨਵੋਕੇਸ਼ਨ ਸਮਾਗਮ ਹੋਇਆ। ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਇੰਜ. ਕਾਲਜ ਦੇ ਡਾਇਰੈਕਟਰ ਪ੍ਰੋ. ਰਾਜੇਸ਼ ਕੁਮਾਰ ਭਾਟੀਆ ਨੇ 429 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਅਤੇ ਸਮਾਗਮ ਵਿੱਚ 18 ਵਿਦਿਆਰਥੀਆਂ ਨੂੰ ਰੋਲ...
Advertisement
ਚੰਡੀਗੜ੍ਹ: ਅੱਜ ਪੋਸਟ ਗਰੈਜੂਏਟ ਸਰਕਾਰੀ ਕਾਲਜ, ਸੈਕਟਰ 11 ਚੰਡੀਗੜ੍ਹ ਵਿੱਚ 67ਵੀਂ ਕਨਵੋਕੇਸ਼ਨ ਸਮਾਗਮ ਹੋਇਆ। ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਇੰਜ. ਕਾਲਜ ਦੇ ਡਾਇਰੈਕਟਰ ਪ੍ਰੋ. ਰਾਜੇਸ਼ ਕੁਮਾਰ ਭਾਟੀਆ ਨੇ 429 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਅਤੇ ਸਮਾਗਮ ਵਿੱਚ 18 ਵਿਦਿਆਰਥੀਆਂ ਨੂੰ ਰੋਲ ਆਫ਼ ਆਨਰ ਨਾਲ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ ਪ੍ਰਿੰਸੀਪਲ ਡਾ. ਰਮਾ ਅਰੋੜਾ ਨੇ ਕਾਲਜ ਦੀਆਂ ਉਪਲਬਧੀਆਂ ਤੇ ਗਤੀਵਿਧੀਆਂ ਬਾਰੇ ਦੱਸਿਆ। ਪ੍ਰੋਗਰਾਮ ਦੇ ਅੰਤ ਵਿੱਚ ਕਾਲਜ ਦੀ ਡੀਨ ਸ਼੍ਰੀਮਤੀ ਦੀਪ ਸ਼ਿਖਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਕਾਨਵੋਕੇਸ਼ਨ ਵਿੱਚ ਕਾਲਜ ਦੇ ਐਲਮੂਨਾਈ ਐਸੋਸੀਏਸ਼ਨ ਦੇ ਪ੍ਰਧਾਨ ਮਨਿੰਦਰ ਸਿੰਘ ਬੈਂਸ ਤੋਂ ਇਲਾਵਾ ਹੋਰ ਮਹਿਮਾਨਾਂ ਨੇ ਸ਼ਿਰਕਤ ਕੀਤੀ। -ਟਨਸ
Advertisement
Advertisement
