ਸੜਕਾਂ ਦੇ ਸੁਧਾਰ ਲਈ ਵਫ਼ਦ ਈਓ ਨੂੰ ਮਿਲਿਆ
ਸ਼ਿਵਾਲਿਕ ਸਿਟੀ ਖਰੜ ਵਾਸੀਆਂ ਦਾ ਵਫ਼ਦ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਨਗਰ ਕੌਂਸਲ ਖਰੜ ਦੇ ਕਾਰਜ ਸਾਧਕ ਅਫ਼ਸਰ ਗੁਰਬਖਸ਼ੀਸ਼ ਸਿੰਘ ਸੰਧੂ ਨੂੰ ਮਿਲਿਆ। ਵਫ਼ਦ ਨੇ ਖੇਤਰ ਦੀਆਂ ਸੜਕਾਂ ਦੀ ਮਾੜੀ ਹਾਲਤ...
Advertisement
ਸ਼ਿਵਾਲਿਕ ਸਿਟੀ ਖਰੜ ਵਾਸੀਆਂ ਦਾ ਵਫ਼ਦ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਨਗਰ ਕੌਂਸਲ ਖਰੜ ਦੇ ਕਾਰਜ ਸਾਧਕ ਅਫ਼ਸਰ ਗੁਰਬਖਸ਼ੀਸ਼ ਸਿੰਘ ਸੰਧੂ ਨੂੰ ਮਿਲਿਆ। ਵਫ਼ਦ ਨੇ ਖੇਤਰ ਦੀਆਂ ਸੜਕਾਂ ਦੀ ਮਾੜੀ ਹਾਲਤ ਦੇ ਸੁਧਾਰ ਲਈ ਮੰਗ ਪੱਤਰ ਸੌਂਪਿਆ। ਉਨਾਂ ਮੰਗ ਪੱਤਰ ਰਾਹੀਂ ਦੱਸਿਆ ਕਿ ਸ਼ਿਵਾਲਿਕ ਸਿਟੀ ਖਰੜ ਦੀਆਂ ਅੰਦਰੂਨੀ ਅਤੇ ਮੁੱਖ ਸੜਕਾਂ ਵਿਚ ਥਾਂ-ਥਾਂ ਖੱਡੇ ਪਏ ਹੋਏ ਹਨ। ਸ੍ਰੀ ਪਡਿਆਲਾ ਨੇ ਕਿਹਾ ਕਿ ਜੇ ਤੁਰੰਤ ਕਾਰਵਾਈ ਨਾ ਹੋਈ ਤਾਂ ਲੋਕ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਣਗੇ। ਇਸ ਮੌਕੇ ਪਰਵਿੰਦਰ ਸਿੰਘ ਸੈਣੀ, ਰਾਜਕੁਮਾਰ ਖੂਨੀ ਮਾਜਰਾ, ਭੁਪਿੰਦਰ ਸਿੰਘ ਅਤੇ ਅਜੀਤ ਸਿੰਘ ਆਦਿ ਸਨ।
Advertisement
Advertisement