ਐੱਸਸੀ ਕਮਿਸ਼ਨ ਦੇ ਚੇਅਰਮੈਨ ਨੂੰ ਮਿਲਿਆ ਵਫ਼ਦ
ਗੁਰੂ ਰਵਿਦਾਸ ਭਵਨ ਲਾਲੜੂ ਦਾ ਮਾਮਲਾ
Advertisement
ਲਾਲੜੂ ਵਿੱਚ ਗੁਰੂ ਰਵਿਦਾਸ ਭਵਨ ਦੇ ਮਸਲੇ ਸਬੰਧੀ ਅੱਜ ਰਵਿਦਾਸੀਆ ਸਮਾਜ ਦੇ ਨੁਮਾਇੰਦਿਆਂ ਨੇ ਐੱਸਸੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਨਾਲ ਮੁਲਾਕਾਤ ਕੀਤੀ। ਸਮਾਜ ਦੇ ਮੈਂਬਰਾਂ ਦਾ ਦੋਸ਼ ਹੈ ਕਿ ਹਰ ਵਾਰ ਜਦੋਂ ਭਵਨ ਵਿੱਚ ਕੋਈ ਕੰਮ ਜਾਂ ਧਾਰਮਿਕ ਪ੍ਰੋਗਰਾਮ ਕੀਤਾ ਜਾਂਦਾ ਹੈ, ਨਗਰ ਕੌਂਸਲ ਲਾਲੜੂ ਵੱਲੋਂ ਉਸ ਨੂੰ ਰੋਕ ਦਿੱਤਾ ਜਾਂਦਾ ਹੈ ਅਤੇ ਸਥਾਨਕ ਸਰਕਾਰਾਂ ਵਿਭਾਗ ਤੋਂ ਪ੍ਰਵਾਨਗੀ ਲਿਆਉਣ ਲਈ ਕਿਹਾ ਜਾਂਦਾ ਹੈ।
ਨੁਮਾਇੰਦਿਆਂ ਨੇ ਕਿਹਾ ਕਿ 30 ਨਵੰਬਰ 2016 ਨੂੰ ਨਗਰ ਕੌਂਸਲ ਵੱਲੋਂ ਮਤਾ ਪਾਸ ਹੋਣ ਦੇ ਬਾਵਜੂਦ ਅਜੇ ਤੱਕ ਭਵਨ ਦਾ ਕੰਮ ਪੂਰਾ ਨਹੀਂ ਹੋਇਆ। ਇਸ ਦੇ ਉਲਟ ਹੋਰ ਧਾਰਮਿਕ ਸਥਾਨਾਂ ਨੂੰ ਸਰਕਾਰੀ ਗਰਾਂਟਾਂ ਦੇ ਕੇ ਤਿਆਰ ਕਰ ਦਿੱਤਾ ਗਿਆ ਪਰ ਗੁਰੂ ਰਵਿਦਾਸ ਭਵਨ ਨੂੰ ਇੱਕ ਰੁਪਏ ਦੀ ਵੀ ਮਦਦ ਨਹੀਂ ਦਿੱਤੀ ਗਈ। ਇਸ ਮੌਕੇ ਸ੍ਰੀ ਗੜੀ ਨੇ ਭਰੋਸਾ ਦਵਾਇਆ ਕਿ ਰਵਿਦਾਸ ਭਵਨ ਦਾ ਮਸਲਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਸਾਫ ਕੀਤਾ ਕਿ ਪੰਜਾਬ ਵਿੱਚ ਗੁਰੂ ਰਵਿਦਾਸ, ਗੁਰੂ ਵਾਲਮੀਕੀ ਜਾਂ ਅੰਬੇਦਕਰ ਭਵਨਾਂ ਨਾਲ ਕਿਸੇ ਵੀ ਤਰ੍ਹਾਂ ਦਾ ਭੇਦਭਾਵ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਮਾਜ ਨੇ ਉਨ੍ਹਾਂ ’ਤੇ ਪੂਰਾ ਵਿਸ਼ਵਾਸ ਜਤਾਇਆ।
Advertisement
Advertisement