ਜਨਤਕ ਜਥੇਬੰਦੀਆਂ ਦਾ ਵਫ਼ਦ ਡੀਸੀ ਨੂੰ ਮਿਲਿਆ
ਰਾਮ ਲੀਲਾ ਤੇ ਦੀਵਾਲੀ ਮੌਕੇ ਪਟਾਕੇ ਵੇਚਣ ਦੀ ਪ੍ਰਵਾਨਗੀ ਮੰਗੀ
Advertisement
ਚੰਡੀਗੜ੍ਹ ਭਾਜਪਾ ਦੇ ਸਾਬਕਾ ਪ੍ਰਧਾਨ ਅਰੁਣ ਸੂਦ ਦੀ ਅਗਵਾਈ ਹੇਠ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ, ਸਾਮਾਜਿਕ ਅਤੇ ਵਪਾਰੀ ਜਥੇਬੰਦੀਆਂ ਵੱਲੋਂ ਅਗਾਮੀ ਦਿਨਾਂ ਵਿੱਚ ਹੋਣ ਵਾਲੇ ਰਾਮਲੀਲਾ, ਦਸਹਿਰਾ, ਦੀਵਾਲੀ ਆਦਿ ਤਿਉਹਾਰਾਂ ਦੇ ਸਫਲ ਪ੍ਰੋਗਰਾਮਾਂ ਲਈ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਅਰੁਣ ਸੂਦ ਦੀ ਅਗਵਾਈ ਹੇਠ ਵਫ਼ਦ ਨੇ ਸ਼ਹਿਰ ਵਿੱਚ ਰਾਮਲੀਲਾ ਲਈ ਦੀ ਪ੍ਰਵਾਨਗੀ ਅਤੇ ਦੀਵਾਲੀ ਮੌਕੇ ਪਟਾਕੇ ਵੇਚਣ ਲਈ ਪੰਜ ਦਿਨਾਂ ਦੀ ਇਜ਼ਾਜਤ ਦੇਣ ਦੀ ਮੰਗ ਕੀਤੀ। ਡਿਪਟੀ ਕਮਿਸ਼ਨਰ ਨੇ ਸਾਰੇ ਮੈਂਬਰਾਂ ਦੀਆਂ ਮੰਗਾਂ ਤੇ ਸਮੱਸਿਆਵਾਂ ਸੁਣੀਆਂ ਅਤੇ ਜਲਦੀ ਹੀ ਸਾਰੀਆਂ ਮੰਗਾਂ ’ਤੇ ਸਕਾਰਾਤਮਕ ਫੈਸਲਾ ਲੈਣ ਦਾ ਭਰੋਸਾ ਦਿੱਤਾ।
Advertisement
Advertisement