ਸਨੀ ਐਨਕਲੇਵ ਵਾਸੀਆਂ ਦਾ ਵਫ਼ਦ ਕੰਗ ਨੂੰ ਮਿਲਿਆ
ਸਨੀ ਐਨਕਲੇਵ ਵਾਸੀਆਂ ਦਾ ਇੱਕ ਵਫਦ ਵੱਖ-ਵੱਖ ਰੈਜੀਡੈਂਟ ਵੈੱਲਫੇਅਰ ਐਸੋਸੀਏਸ਼ਨ ਦੀ ਅਗਵਾਈ ਵਿੱਚ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਦੇ ਮੈਂਬਰ ਮਲਵਿੰਦਰ ਸਿੰਘ ਕੰਗ ਨੂੰ ਮਿਲਿਆ। ਵਫ਼ਦ ਨੇ ਦੱਸਿਆ ਕਿ ਮੌਜੂਦਾ ਸਮੇਂ ਪੀਣ ਲਈ ਪਾਣੀ ਉਪਲਬਧ ਨਹੀਂ ਹੈ, ਇਸ ਲਈ...
Advertisement
ਸਨੀ ਐਨਕਲੇਵ ਵਾਸੀਆਂ ਦਾ ਇੱਕ ਵਫਦ ਵੱਖ-ਵੱਖ ਰੈਜੀਡੈਂਟ ਵੈੱਲਫੇਅਰ ਐਸੋਸੀਏਸ਼ਨ ਦੀ ਅਗਵਾਈ ਵਿੱਚ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਦੇ ਮੈਂਬਰ ਮਲਵਿੰਦਰ ਸਿੰਘ ਕੰਗ ਨੂੰ ਮਿਲਿਆ। ਵਫ਼ਦ ਨੇ ਦੱਸਿਆ ਕਿ ਮੌਜੂਦਾ ਸਮੇਂ ਪੀਣ ਲਈ ਪਾਣੀ ਉਪਲਬਧ ਨਹੀਂ ਹੈ, ਇਸ ਲਈ ਇਸ ਸਮੱਸਿਆ ਦਾ ਹੱਲ ਜਲਦੀ ਕੀਤਾ ਜਾਵੇ। ਐਸੋਸੀਏਸ਼ਨਾਂ ਨੇ ਮੰਗ ਕੀਤੀ ਹੈ ਕਿ ਸਨੀ ਐਨਕਲੇਵ ਦੇ ਸਾਰੇ ਛੋਟੇ ਅਤੇ ਵੱਡੇ ਪ੍ਰਾਜੈਕਟਾਂ ਨੂੰ ਸਰਕਾਰ ਆਪਣੇ ਅਧੀਨ ਲਵੇ ਤਾਂ ਜੋ ਇਹਨਾਂ ਸਮੱਸਿਆਵਾਂ ਦਾ ਹੱਲ ਹੋ ਸਕੇ। ਕੰਗ ਨੇ ਵਫ਼ਦ ਨੂੰ ਵਿਸ਼ਵਾਸ ਦਵਾਇਆ ਕਿ ਉਹ ਸਮੱਸਿਆਵਾਂ ਹੱਲ ਕਰਨ ਦੀ ਕੋਸ਼ਿਸ਼ ਕਰਨਗੇ। ਵਫਦ ਵਿੱਚ ਚੇਅਰਮੈਨ ਹਾਕਮ ਸਿੰਘ, ਰਜਿੰਦਰ ਸਿੰਘ ਬੱਬੂ ਪ੍ਰਧਾਨ ਗੁਰਦੁਆਰਾ ਸਨੀ ਇਨਕਲੇਵ ਇਨਕਲੇਵ ਅਤੇ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ, ਗੁਰਪਾਲ ਸਿੰਘ ,ਓਕਾਰ ਸਿੰਘ, ਬਲਵੰਤ ਸਿੰਘ ਰਾਮਕ੍ਰਿਸ਼ਨ ਕਟਾਰੀਆ ਅਤੇ ਇਕਬਾਲ ਸਿੰਘ ਬਰਾੜ ਹਾਜ਼ਰ ਸਨ।
Advertisement
Advertisement
