ਦਿੱਲੀ ਦੀ ਸਾਜ਼ਿਸ਼ ਬਰਦਾਸ਼ਤ ਨਹੀਂ: ਸੋਹਾਣਾ
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਹੈ ਕਿ ਕੇਂਦਰ ਦੀ ਭਾਜਪਾ ਹਕੂਮਤ ਇੱਕ ਵਾਰ ਫਿਰ ਪੰਜਾਬੀਆਂ ਨੂੰ ਜ਼ਖ਼ਮ ਦੇਣ ਦੇ ਯਤਨ ਵਿੱਚ ਹੈ ਜਿਸ ਨੂੰ ਪੰਜਾਬੀ ਹਰਗਿਜ਼ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਬੇਸ਼ੱਕ ਕੇਂਦਰ...
Advertisement
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਹੈ ਕਿ ਕੇਂਦਰ ਦੀ ਭਾਜਪਾ ਹਕੂਮਤ ਇੱਕ ਵਾਰ ਫਿਰ ਪੰਜਾਬੀਆਂ ਨੂੰ ਜ਼ਖ਼ਮ ਦੇਣ ਦੇ ਯਤਨ ਵਿੱਚ ਹੈ ਜਿਸ ਨੂੰ ਪੰਜਾਬੀ ਹਰਗਿਜ਼ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਬੇਸ਼ੱਕ ਕੇਂਦਰ ਸਰਕਾਰ ਹੁਣ ਇਸ ਮਾਮਲੇ ਬਾਰੇ ਸਪੱਸ਼ਟੀਕਰਨ ਦੇ ਰਹੀ ਹੈ ਪਰ ਹਾਲੇ ਵੀ ਉਸ ਦੀ ਨੀਅਤ ਸ਼ੱਕੀ ਜਾਪ ਰਹੀ ਹੈ। ਅਕਾਲੀ ਆਗੂ ਨੇ ਕਿਹਾ ਕਿ ਪਾਰਲੀਮੈਂਟ ਦੇ ਦੋਵੇਂ ਸਦਨਾਂ ਵਿੱਚ ਭਾਜਪਾ ਦੇ ਮੈਂਬਰਾਂ ਦੀ ਸਮਰੱਥ ਗਿਣਤੀ ਹੈ ਅਤੇ ਉਹ ਕਦੇ ਵੀ ਅਜਿਹਾ ਬਿੱਲ ਪਾਸ ਕਰਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਦੇ ਮਾਮਲੇ ਵਿੱਚ ਕੇਂਦਰ ਨੇ ਪੰਜਾਬ ਨਾਲ ਵਿਤਕਰੇ ਦੀ ਕੋਸ਼ਿਸ਼ ਕੀਤੀ ਤੇ ਹਾਲੇ ਵੀ ਚੋਣਾਂ ਦਾ ਐਲਾਨ ਨਾ ਕਰ ਕੇ ਵਿਦਿਆਰਥੀਆਂ ਨੂੰ ਸੰਘਰਸ਼ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਬਿਨਾਂ ਕਿਸੇ ਦੇਰੀ ਤੋਂ ਚੰਡੀਗੜ੍ਹ ਪੰਜਾਬ ਹਵਾਲੇ ਕੀਤਾ ਜਾਵੇ।
Advertisement
Advertisement
