ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਅੰਧਵਿਸ਼ਵਾਸ ਫੈਲਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 11 ਜੁਲਾਈ ਸਮਾਜ ਸੇਵੀ ਜਥੇਬੰਦੀ ਜਨਹਿਤ ਸਮਾਜ ਸੇਵਾ ਦੇ ਪ੍ਰਧਾਨ ਤੇ ਸੈਕਟਰ-19 ਵਿਖੇ ਸਥਿਤ ਕੈਥੋਲਿਕ ਚਰਚ ਦੇ ਮੈਂਬਰ ਸੁਖਜਿੰਦਰ ਗਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਮ ਪੱਤਰ ਲਿਖ ਕੇ ਅੰਧਵਿਸ਼ਵਾਸ ਫੈਲਾਉਣ ਵਾਲਿਆਂ...
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 11 ਜੁਲਾਈ

Advertisement

ਸਮਾਜ ਸੇਵੀ ਜਥੇਬੰਦੀ ਜਨਹਿਤ ਸਮਾਜ ਸੇਵਾ ਦੇ ਪ੍ਰਧਾਨ ਤੇ ਸੈਕਟਰ-19 ਵਿਖੇ ਸਥਿਤ ਕੈਥੋਲਿਕ ਚਰਚ ਦੇ ਮੈਂਬਰ ਸੁਖਜਿੰਦਰ ਗਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਮ ਪੱਤਰ ਲਿਖ ਕੇ ਅੰਧਵਿਸ਼ਵਾਸ ਫੈਲਾਉਣ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ ਵਿੱਚ ਈਸਾਈ ਧਰਮ ਦੇ ਪ੍ਰਚਾਰ ਦੀ ਆੜ ਵਿੱਚ ਕੁਝ ਲੋਕ ਚਰਚ ਦੇ ਨਾਮ ’ਤੇ ਝੂਠਾ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਦਾ ਈਸਾਈ ਧਰਮ ਨਾਲ ਕੋਈ ਸਬੰਧ ਨਹੀਂ ਹੈ। ਇਹ ਲੋਕ ਆਪਣੀਆਂ ਬਿਮਾਰੀਆਂ ਤੇ ਮੁਸੀਬਤਾਂ ਤੋਂ ਛੁਟਕਾਰਾ ਪਾਉਣ ਲਈ ਮਾਸੂਮ ਲੋਕਾਂ ਨੂੰ ਪਾਣੀ ਤੇ ਤੇਲ ਦੀਆਂ ਬੋਤਲਾਂ ਵੇਚ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਅਜਿਹਾ ਕਰਕੇ ਈਸਾਈ ਧਰਮ ਦਾ ਨਾਮ ਖਰਾਬ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ।

Advertisement