ਨਾਂਦੇੜ ਤੇ ਪਟਨਾ ਲਈ ਹਵਾਈ ਸੇਵਾ ਦੀ ਮੰਗ
ਸੰਗਤਾਂ ਦੀ ਸਹੂਲਤ ਦੇ ਮੱਦੇਨਜ਼ਰ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਹਰਿਆਣਾ ਦੇ ਅੰਬਾਲਾ ਕੈਂਟ ਤੋਂ ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਲਈ ਰੋਜ਼ਾਨਾ ਹਵਾਈ ਸੇਵਾ ਸ਼ੁਰੂ ਕਰਨ ਦੀ ਪੁਰਜ਼ੋਰ ਮੰਗ ਕੀਤੀ ਹੈ। ਇਸ ਮੌਕੇ...
Advertisement
ਸੰਗਤਾਂ ਦੀ ਸਹੂਲਤ ਦੇ ਮੱਦੇਨਜ਼ਰ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਹਰਿਆਣਾ ਦੇ ਅੰਬਾਲਾ ਕੈਂਟ ਤੋਂ ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਲਈ ਰੋਜ਼ਾਨਾ ਹਵਾਈ ਸੇਵਾ ਸ਼ੁਰੂ ਕਰਨ ਦੀ ਪੁਰਜ਼ੋਰ ਮੰਗ ਕੀਤੀ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ 25 ਤਰੀਕ ਨੂੰ ਹਿਸਾਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਚਲਾਈ ਵਿਸ਼ੇਸ਼ ਉਡਾਣ ਲਈ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਜਥੇਦਾਰ ਬਘੌਰਾ ਨੇ ਦੱਸਿਆ ਕਿ ਵਿਸ਼ੇਸ਼ ਉਡਾਣ ਨਾਲ ਸੰਗਤਾਂ ਨੂੰ ਵੀ ਲਾਹਾ ਮਿਲ ਰਿਹਾ ਹੈ। ਇਸ ਹੁਣ ਸੰਗਤਾਂ ਦੀ ਮੰਗ ਅਨੁਸਾਰ ਇਹ ਉਹ ਉਡਾਣ ਕਰਨਾਲ ਜਾਂ ਅੰਬਾਲਾ ਕੈਂਟ ਤੋਂ ਰੈਗੂਲਰ ਤੌਰ ’ਤੇ ਚਲਾਈ ਜਾਵੇ ਤੇ ਤੱਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਲਈ ਵੀ ਹਵਾਈ ਸੇਵਾ ਸ਼ੁਰੂ ਕੀਤੀ ਜਾਵੇ। ੳਨ੍ਹਾਂ ਦੱਸਿਆ ਕਿ ਹਰਿਆਣਾ ਸਰਕਾਰ ਦੀ ਪ੍ਰਿੰਸੀਪਲ ਸਕੱਤਰ ਅਨੂਪੀਤ ਪੀ ਕੌਰ ਨੇ ਦੋਵਾਂ ਤਖਤ ਸਾਹਿਬਾਨ ਲਈ ਹਵਾਈ ਸੇਵਾ ਸ਼ੁਰੂ ਕਰਨ ਲਈ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ।
Advertisement
Advertisement
×

