ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮੁਹਾਲੀ ਵਿੱਚ ਡੰਪਿੰਗ ਗਰਾਊਂਡ ਤੇ ਪ੍ਰੋਸੈਸਿੰਗ ਪਲਾਂਟ ਲਈ ਜ਼ਮੀਨ ਅਲਾਟ ਕਰਨ ਦੀ ਮੰਗ

ਖੇਤਰੀ ਪ੍ਰਤੀਨਿਧ ਐੱਸਏਐੱਸ ਨਗਰ (ਮੁਹਾਲੀ), 2 ਜੁਲਾਈ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਵਿੱਚ ਕੂੜੇ ਦੇ ਨਿਪਟਾਰੇ ਲਈ ਜ਼ਮੀਨ ਦੀ ਘਾਟ ’ਤੇ ਚਿੰਤਾ ਜ਼ਾਹਿਰ ਕਰਦਿਆਂ ਪੰਜਾਬ ਸਰਕਾਰ ਤੋਂ ਫੌਰੀ ਲੋੜੀਂਦੀ ਜ਼ਮੀਨ ਅਲਾਟ ਕੀਤੇ ਜਾਣ ਦੀ ਮੰਗ...
Advertisement

ਖੇਤਰੀ ਪ੍ਰਤੀਨਿਧ

ਐੱਸਏਐੱਸ ਨਗਰ (ਮੁਹਾਲੀ), 2 ਜੁਲਾਈ

Advertisement

ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਵਿੱਚ ਕੂੜੇ ਦੇ ਨਿਪਟਾਰੇ ਲਈ ਜ਼ਮੀਨ ਦੀ ਘਾਟ ’ਤੇ ਚਿੰਤਾ ਜ਼ਾਹਿਰ ਕਰਦਿਆਂ ਪੰਜਾਬ ਸਰਕਾਰ ਤੋਂ ਫੌਰੀ ਲੋੜੀਂਦੀ ਜ਼ਮੀਨ ਅਲਾਟ ਕੀਤੇ ਜਾਣ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਮੁਹਾਲੀ ਇੱਕ ਯੋਜਨਾਬੱਧ ਸ਼ਹਿਰ ਹੈ, ਪਰ ਇਸ ਦੇ ਬਾਵਜੂਦ ਵਾਤਾਵਰਨ ਦੀ ਸਫ਼ਾਈ ਅਤੇ ਰੱਖਿਆ ਲਈ ਸ਼ਹਿਰ ਵਿੱਚ ਡੰਪਿੰਗ ਗਰਾਊਂਡ ਦਾ ਕੋਈ ਪੱਕਾ ਅੱਡਾ ਨਹੀਂ ਹੈ, ਕਿਉਂਕਿ ਕੂੜੇ ਦੀ ਡੰਪਿੰਗ ਲਈ ਪਹਿਲਾਂ ਜੋ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਉੱਤੇ ਪੁਆਇੰਟ ਬਣਾਏ ਗਏ ਸਨ, ਉਹ ਹੁਣ ਓਵਰਫਲੋਅ ਹੋ ਰਹੇ ਹਨ ਅਤੇ ਇਸ ਕਾਰਨ ਸ਼ਹਿਰ ਵਾਸੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ੍ਰੀ ਸਿੱਧੂ ਨੇ ਕਿਹਾ ਕਿ ਕੂੜੇ ਦੇ ਪ੍ਰਬੰਧਨ ਲਈ ਡੰਪਿੰਗ ਗਰਾਊਂਡ ਅਤੇ ਪ੍ਰੋਸੈਸਿੰਗ ਯੂਨਿਟ ਚੰਡੀਗੜ੍ਹ ਅਤੇ ਕਈ ਹੋਰ ਵੱਡੇ ਸ਼ਹਿਰਾਂ ਵਿੱਚ ਮੌਜੂਦ ਹਨ ਪਰ ਮੁਹਾਲੀ ਵਿਚ ਗਮਾਡਾ ਨਗਰ ਨਿਗਮ ਦੀ ਵਾਰ-ਵਾਰ ਮੰਗ ਦੇ ਬਾਵਜੂਦ ਜ਼ਮੀਨ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਸ਼ਹਿਰ ਦਾ ਲਗਤਾਰ ਵਿਸਥਾਰ ਹੋ ਰਿਹਾ ਹੈ ਪਰ ਸਰਕਾਰ ਸ਼ਹਿਰ ਵਾਸੀਆਂ ਦੀਆਂ ਮੁੱਢਲੀਆਂ ਲੋੜਾਂ ਵੱਲ ਬਿਲਕੁੱਲ ਤਵੱਜੋ ਨਹੀਂ ਦੇ ਰਹੀ।

Advertisement