ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸਥਾਨਕ ਸਰਕਾਰਾਂ ਦੇ ਪ੍ਰਧਾਨਾਂ ਦੀ ਚੋਣ ਸਿੱਧੇ ਤੌਰ ’ਤੇ ਕਰਵਾਉਣ ਲਈ ਕਾਨੂੰਨ ’ਚ ਸੋਧ ਦੀ ਮੰਗ

ਸ਼ਸ਼ੀ ਪਾਲ ਜੈਨ ਖਰੜ, 29 ਮਈ ਖਰੜ ‘ਆਪ’ ਦੇ ਪ੍ਰਧਾਨ ਅਤੇ ਕੌਂਸਲਰ ਰਾਮ ਸਰੂਪ ਸ਼ਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਹੈ ਕਿ ਰਾਜ ਵਿਚ ਸਥਾਨਕ ਸਰਕਾਰਾਂ ਦੇ ਪ੍ਰਧਾਨਾਂ ਦੀ ਚੋਣ ਸਿੱਧੇ ਤੌਰ ’ਤੇ ਕਰਵਾਉਣ...
Advertisement
ਸ਼ਸ਼ੀ ਪਾਲ ਜੈਨ

ਖਰੜ, 29 ਮਈ

Advertisement

ਖਰੜ ‘ਆਪ’ ਦੇ ਪ੍ਰਧਾਨ ਅਤੇ ਕੌਂਸਲਰ ਰਾਮ ਸਰੂਪ ਸ਼ਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਹੈ ਕਿ ਰਾਜ ਵਿਚ ਸਥਾਨਕ ਸਰਕਾਰਾਂ ਦੇ ਪ੍ਰਧਾਨਾਂ ਦੀ ਚੋਣ ਸਿੱਧੇ ਤੌਰ ’ਤੇ ਕਰਵਾਉਣ ਲਈ ਕਾਨੂੰਨ ਵਿੱਚ ਸੋਧ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੁਣ ਸਰਪੰਚ ਦੀ ਚੋਣ ਸਿੱਧੀ ਹੁੰਦੀ ਹੈ ਅਤੇ ਪੰਚਾਂ ਦੀ ਚੋਣ ਵੱਖ ਵੱਖ ਹੁੰਦੀ ਹੈ। ਇੰਝ ਹੀ ਰਾਜ ਵਿਚ ਵੀ ਅਜਿਹਾ ਕਾਨੂੰਨ ਬਣਾਇਆ ਜਾਵੇ ਕਿ ਹਰ ਵੋਟਰ ਦੋ ਵੋਟਾਂ ਪਾਵੇ ਇੱਕ ਪ੍ਰਧਾਨ ਲਈ ਅਤੇ ਇੱਕ ਵਾਰਡ ਮੈਂਬਰ ਲਈ। ਉਨ੍ਹਾਂ ਕਿਹਾ ਕਿ ਅਜਿਹਾ ਇਸ ਲਈ ਜ਼ਰੂਰੀ ਹੈ ਕਿਉਂਕਿ ਹੁਣ ਜਦੋਂ ਮੈਂਬਰਾਂ ਦੀ ਚੋਣ ਹੋ ਜਾਂਦੀ ਹੈ ਤਾਂ ਉਸ ਉਪਰੰਤ ਸੰਭਾਵਿਤ ਪ੍ਰਧਾਨਗੀ ਦੇ ਉਮੀਦਵਾਰ ਨੂੰ ਜੋੜ-ਤੋੜ ਕਰਨੀ ਪੈਂਦੀ ਹੈ। ਇਸ ਨਾਲ ਕਈ ਤਰ੍ਹਾਂ ਦੇ ਚੋਰਬਾਜ਼ਾਰੀ ਦੇ ਵੀ ਦੋਸ਼ ਲੱਗਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪ੍ਰਧਾਨ ਦੀ ਚੋਣ ਨਹੀਂ ਹੁੰਦੀ ਉਦੋਂ ਤੱਕ ਵਿਕਾਸ ਦੇ ਸਾਰੇ ਕੰਮ ਠੱਪ ਹੋ ਜਾਂਦੇ ਹਨ। ਪ੍ਰਧਾਨ ਨੂੰ ਪਹਿਲਾਂ ਪ੍ਰਧਾਨ ਬਣਨ ਲਈ ਜ਼ੋਰ ਲਗਾਉਣਾ ਪੈਂਦਾ ਹੈ ਅਤੇ ਉਸ ਉਪਰੰਤ ਉਸ ਨੂੰ ਆਪਣੀ ਕੁਰਸੀ ਬਚਾਉਣ ਲਈ ਕੰਮ ਕਰਨਾ ਪੈਂਦਾ ਹੈ। ਜੇ ਪ੍ਰਧਾਨ ਦੀ ਚੋਣ ਸਿੱਧੀ ਹੋ ਜਾਵੇ ਤਾਂ ਇਨ੍ਹਾਂ ਸਾਰੀਆਂ ਗੱਲਾਂ ਤੋਂ ਛੁਟਕਾਰਾ ਮਿਲ ਸਕਦਾ ਹੈ।

 

Advertisement