ਆਊਟਸੋਰਸਡ ਕਾਮਿਆਂ ਲਈ ਬਰਾਬਰ ਕੰਮ-ਬਰਾਬਰ ਤਨਖਾਹ ਦੀ ਮੰਗ
ਕੋਆਰਡੀਨੇਸ਼ਨ ਕਮੇਟੀ ਦੇ ਪ੍ਰਧਾਨ ਸਤਿੰਦਰ ਸਿੰਘ, ਜਨਰਲ ਸਕੱਤਰ ਰਾਕੇਸ਼ ਕੁਮਾਰ, ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਕੁਮਾਰ ਅਤੇ ਉਪ-ਚੇਅਰਮੈਨ ਤਾਲਿਬ ਹੁਸੈਨ ਨੇ ਕਰਮਚਾਰੀਆਂ ਦੀਆਂ ਮੁੱਖ ਮੰਗਾਂ ’ਤੇ ਫੈਸਲਾ ਨਾ ਲੈਣ ਲਈ ਚੰਡੀਗੜ੍ਹ ਪ੍ਰਸ਼ਾਸਨ ਦੀ ਸਖ਼ਤ ਨਿੰਦਾ ਕੀਤੀ ਅਤੇ ਐਲਾਨ ਕੀਤਾ ਕਿ ਜੇਕਰ ਪ੍ਰਸ਼ਾਸਨ ਸਮਾਨ ਕੰਮ ਲਈ ਸਮਾਨ ਤਨਖਾਹ ਐਕਟ ਲਾਗੂ ਕਰਨ ਲਈ ਤੁਰੰਤ ਫੈਸਲਾ ਨਹੀਂ ਲੈਂਦਾ ਤਾਂ ਪ੍ਰਸ਼ਾਸਨ ਦੇ ਪੁਤਲੇ ਸਾੜਨ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ। ਬੁਲਾਰਿਆਂ ਨੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਟਿਊਬਵੈੱਲ ਅਪਰੇਟਰਾਂ, ਫਾਇਰ ਫਾਈਟਰਾਂ ਅਤੇ ਡਰਾਈਵਰਾਂ ਨੂੰ ਨੌਕਰੀ ਤੋਂ ਕੱਢਣ ਦੇ ਫੈਸਲੇ ਨੂੰ ਵਾਪਿਸ ਲਿਆ ਜਾਵੇ।
ਅੱਜ ਦੇ ਪ੍ਰਦਰਸ਼ਨ ਨੂੰ ਚੇਅਰਮੈਨ ਸੁਰੇਸ਼ ਕੁਮਾਰ, ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਕੁਮਾਰ, ਉਪ-ਚੇਅਰਮੈਨ ਤਾਲਿਬ ਹੁਸੈਨ, ਜਨਰਲ ਸਕੱਤਰ ਜਗਮੋਹਨ ਸਿੰਘ, ਕੈਸ਼ੀਅਰ ਕਿਸ਼ੋਰੀ ਲਾਲ, ਚੰਡੀਗੜ੍ਹ ਸੇਵਾਮੁਕਤ ਕਰਮਚਾਰੀ ਮੰਚ ਦੇ ਪ੍ਰਧਾਨ ਗੁਰਦੇਵ ਸਿੰਘ, ਸੀਵਰੇਜ ਕਰਮਚਾਰੀ ਯੂਨੀਅਨ ਰਾਹੁਲ ਵੈਦ, ਸੁਖਦੇਵ ਸਿੰਘ, ਰਾਜਿੰਦਰ ਸਿੰਘ ਅਤੇ ਸੁਰਿੰਦਰ ਕੁਮਾਰ, ਨਿਰਮਲ ਸਿੰਘ, ਇਲੈਕਟ੍ਰੀਕਲ ਤੋਂ ਸੁਖਵਿੰਦਰ ਸਿੰਘ, ਕੰਟਰੈਕਟ ਵਰਕਰਜ਼ ਯੂਨੀਅਨ ਮਲੇਰੀਆ ਵਿਭਾਗ ਦੇ ਪ੍ਰਧਾਨ ਮਨਪ੍ਰੀਤ ਸਿੰਘ, ਬਾਗਬਾਨੀ ਤੋਂ ਸ਼ਾਮ ਲਾਲ ਅਤੇ ਹਰਦੀਪ ਸਿੰਘ, ਧਰਮਵੀਰ ਅਤੇ ਦਲਜੀਤ ਸਿੰਘ ਨੇ ਵੀ ਸੰਬੋਧਨ ਕੀਤਾ।