ਪੱਤਰ ਪ੍ਰੇਰਕ
ਚੰਡੀਗੜ੍ਹ, 23 ਅਪਰੈਲ
ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਵੱਲੋਂ 29 ਮਾਰਚ ਨੂੰ ਜਾਰੀ ਨੋਟੀਫਿਕੇਸ਼ਨ ਰਾਹੀਂ ਮੁਲਾਜ਼ਮਾਂ ਉਤੇ ਲਾਗੂ ਕੀਤੇ ਗਏ ਕੇਂਦਰੀ ਸੇਵਾ ਨਿਯਮਾਂ ਨੂੰ ਬੇਸ਼ੱਕ ਪੰਜਾਬ ਯੂਨੀਵਰਸਿਟੀ ਦੇ ਚੰਡੀਗੜ੍ਹ ਵਿਚਲੇ ਮਾਨਤਾ ਪ੍ਰਾਪਤ ਕਾਲਜਾਂ ’ਤੇ ਲਾਗੂ ਕਰ ਦਿੱਤਾ ਗਿਆ ਹੈ ਪਰ ਪੀਯੂ ਅਥਾਰਿਟੀ ਨੇ ਹਾਲੇ ਤੱਕ ਲਾਗੂ ਨਹੀਂ ਕੀਤੇ। ਦੂਜੇ ਪਾਸੇ, ਯੂਟੀ ਪ੍ਰਸ਼ਾਸਨ ਨੇ ਇਨ੍ਹਾਂ ਨਿਯਮਾਂ ਸਬੰਧੀ ਜਾਰੀ ਪੱਤਰ ਵਿੱਚ ਪੀਯੂ ਨੂੰ ਕਾਪੀ ਭੇਜ ਕੇ ਕਾਰਵਾਈ ਅਮਲ ਵਿੱਚ ਲਿਆਉਣ ਲਈ ਕਿਹਾ ਹੈ। ਉਧਰ, ਪੀਯੂ ਟੀਚਰਜ਼ ਐਸੋਸੀਏਸ਼ਨ (ਪੂਟਾ) ਨੇ ਇਹ ਨਿਯਮ ਲਾਗੂ ਕਰਨ ਦੀ ਮੰਗ ਕੀਤੀ ਹੈ।