DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਬੰਦੀ ਸਿੰਘਾਂ ਦੀ ਰਿਹਾਈ ਅਤੇ Jagtar Singh Hawara ਨੂੰ 28 ਦਿਨ ਦੀ ਪੈਰੋਲ ਦੀ ਮੰਗ

ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬੀਮਾਰ ਮਾਤਾ ਨੂੰ ਮਿਲਣ ਲਈ 28 ਦਿਨ ਦੀ ਪੈਰੋਲ ਦਿੱਤੀ ਜਾਵੇ: ਸੁੱਖ ਗਿੱਲ

  • fb
  • twitter
  • whatsapp
  • whatsapp
featured-img featured-img
ਜਗਤਾਰ ਸਿੰਘ ਹਵਾਰਾ। ਫਾਈਲ ਫੋਟੋ
Advertisement

ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਜ਼ੁਰਗ ਮਾਤਾ ਜੀ ਨੂੰ ਮਿਲਣ ਲਈ ਘੱਟੋ-ਘੱਟ 28 ਦਿਨ ਦੀ ਪੈਰੋਲ ਦਿੱਤੀ ਜਾਵੇ। ਇਹ ਪੈਰੋਲ ਤੁਰੰਤ ਪ੍ਰਭਾਵ ਨਾਲ ਮਿਲਣੀ ਚਾਹੀਦੀ ਹੈ। ਇਹ ਮੰਗ ਕਰਦਿਆਂ ਕਿਸਾਨ ਆਗੂ ਸੁੱਖ ਗਿੱਲ ਮੋਗਾ ਅਤੇ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਮਾਤਾ ਜੀ ਨੂੰ ਮਿਲਣ ਦਾ ਮੌਕਾ ਮਿਲਣਾ ਮਨੁੱਖੀ ਅਤੇ ਪਰਿਵਾਰਕ ਪੱਖੋਂ ਬੇਹੱਦ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਇੱਕ ਬਜ਼ੁਰਗ ਮਾਂ ਲਈ ਆਪਣੇ ਪੁੱਤਰ ਨੂੰ ਮਿਲਣ ਦੀ ਤਾਂਘ ਨੂੰ ਅਣਦੇਖਿਆ ਨਹੀਂ ਕੀਤਾ ਜਾਣਾ ਚਾਹੀਦਾ। ਸਰਕਾਰ ਨੂੰ ਮਨੁੱਖੀ ਸੰਵੇਦਨਸ਼ੀਲਤਾ ਦਿਖਾਉਂਦਿਆਂ ਬਿਨਾਂ ਕਿਸੇ ਦੇਰੀ ਦੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਘੱਟੋ-ਘੱਟ 28 ਦਿਨ ਦੀ ਪੈਰੋਲ ਦੇਣੀ ਚਾਹੀਦੀ ਹੈ, ਤਾਂ ਜੋ ਉਹ ਆਪਣੀ ਮਾਤਾ ਜੀ ਨੂੰ ਮਿਲ ਸਕਣ ਅਤੇ ਪਰਿਵਾਰ ਨਾਲ ਕੁਝ ਸਮਾਂ ਬਤੀਤ ਕਰ ਸਕਣ।

Advertisement

ਸਿੱਖ ਆਗੂਆਂ ਨੇ ਕਿਹਾ ਕਿ ਮਨੁੱਖੀ ਅਧਿਕਾਰ ਸਭ ਲਈ ਬਰਾਬਰ ਹਨ। ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੇ ਮਾਮਲਿਆਂ ਨੂੰ ਵੀ ਮਨੁੱਖੀ ਅਧਿਕਾਰਾਂ ਅਤੇ ਇਨਸਾਫ਼ ਦੇ ਨਜ਼ਰੀਏ ਨਾਲ ਦੇਖਿਆ ਜਾਣਾ ਚਾਹੀਦਾ ਹੈ। ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਦੀ ਰਿਹਾਈ ਵਿੱਚ ਹੋਰ ਦੇਰੀ ਕਰਨਾ ਕਿਸੇ ਵੀ ਪੱਖੋਂ ਵਾਜਬ ਨਹੀਂ ਹੈ। ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ਦੀ ਸਮੀਖਿਆ ਕਰਕੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਕੀਤੀ ਜਾਵੇ ਅਤੇ ਜਿਨ੍ਹਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ, ਖ਼ਾਸ ਕਰਕੇ ਬਜ਼ੁਰਗ ਮਾਪਿਆਂ ਨੂੰ ਮਿਲਣ ਦੀ ਲੋੜ ਹੈ, ਉਨ੍ਹਾਂ ਨੂੰ ਕਾਨੂੰਨ ਅਨੁਸਾਰ ਪੈਰੋਲ ਅਤੇ ਹੋਰ ਬਣਦੀਆਂ ਸਹੂਲਤਾਂ ਦਿੱਤੀਆਂ ਜਾਣ।

Advertisement

ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਇਸ ਮਾਮਲੇ ਨੂੰ ਸਿਆਸੀ ਨਜ਼ਰੀਏ ਦੀ ਬਜਾਏ ਮਨੁੱਖੀ ਹਮਦਰਦੀ, ਪਰਿਵਾਰਕ ਹੱਕਾਂ ਅਤੇ ਇਨਸਾਫ਼ ਦੇ ਪੱਖ ਤੋਂ ਦੇਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਲਈ ਠੋਸ ਅਤੇ ਪਾਰਦਰਸ਼ੀ ਨੀਤੀ ਬਣਾਈ ਜਾਣੀ ਚਾਹੀਦੀ ਹੈ।

Advertisement
×