ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

PU Bandh: ਪ੍ਰਦਰਸ਼ਨਕਾਰੀਆਂ ਵੱਲੋਂ ਗੇਟ ਟੱਪ ਕੇ ਕੈਂਪਸ ’ਚ ਦਾਖ਼ਲ ਹੋਣ ਦੀ ਕੋੋਸ਼ਿਸ਼, ਪੁਲੀਸ ਵੱਲੋਂ ਹਲਕਾ ਲਾਠੀਚਾਰਜ

ਸੋਮਵਾਰ ਸਵੇਰ ਤੋਂ ਹੀ ਪੰਜਾਬ ਯੂਨੀਵਰਸਿਟੀ ਵਿੱਚ ਮਾਹੌਲ ਤਣਾਅਪੂਰਨ ਹੈ। ਸੈਨੇਟ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਦਿੱਤੇ ਗਏ ‘ਪੀਯੂ ਬੰਦ’ ਦੇ ਸੱਦੇ ਦੌਰਾਨ ਕੈਂਪਸ ਨੂੰ ਪੁਲੀਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਪੁਲੀਸ ਦੀ...
Advertisement
ਸੋਮਵਾਰ ਸਵੇਰ ਤੋਂ ਹੀ ਪੰਜਾਬ ਯੂਨੀਵਰਸਿਟੀ ਵਿੱਚ ਮਾਹੌਲ ਤਣਾਅਪੂਰਨ ਹੈ। ਸੈਨੇਟ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਦਿੱਤੇ ਗਏ ‘ਪੀਯੂ ਬੰਦ’ ਦੇ ਸੱਦੇ ਦੌਰਾਨ ਕੈਂਪਸ ਨੂੰ ਪੁਲੀਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਪੁਲੀਸ ਦੀ ਤਾਇਨਾਤੀ ਦੇ ਬਾਵਜੂਦ ਪ੍ਰਦਰਸ਼ਨਕਾਰੀ ਗੇਟ ਨੰ. 1 ਤੋਂ ਪੰਜਾਬ ਯੂਨੀਵਰਸਿਟੀ ਕੈਂਪਸ ਵਿਚ ਦਾਖ਼ਲ ਹੋ ਗਏ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੁਲੀਸ ਮੁਲਾਜ਼ਮਾਂ ਵੱਲੋਂ ਡੰਡੇ ਖੋਹ ਲਏ ਤੇ ਪੁਲੀਸ ਅਮਲੇ ਨਾਲ ਧੱਕਾਮੁੱਕੀ ਵੀ ਕੀਤੀ। ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਉਨ੍ਹਾਂ ’ਤੇ ਹਲਕਾ ਲਾਠੀਚਾਰਜ ਵੀ ਕੀਤਾ।

ਸੈਨੇਟ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਕਈ ਸੰਗਠਨਾਂ ਅਤੇ ਵਿਦਿਆਰਥੀ ਰਾਜਨੀਤਕ ਸਮੂਹਾਂ ਵੱਲੋਂ ਦਿੱਤੇ ਗਏ 'PU Bandh’ ਦੇ ਸੱਦੇ ਤੋਂ ਪਹਿਲਾਂ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਵੱਲ ਜਾਣ ਵਾਲੀਆਂ ਸਾਰੀਆਂ ਸੜਕਾਂ ’ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਸੀ।

Advertisement

ਯੂਨੀਵਰਸਿਟੀ ਕੈਂਪਸ ਦੇ ਗੇਟਾਂ ’ਤੇ ਚੰਡੀਗੜ੍ਹ ਪੁਲੀਸ ਅਤੇ ਰਿਜ਼ਰਵ ਫੋਰਸਾਂ ਵੱਲੋਂ ਭਾਰੀ ਸੁਰੱਖਿਆ ਅਮਲਾ ਤਾਇਨਾਤ ਕੀਤਾ ਗਿਆ ਸੀ। ਗੇਟਾਂ ਨੂੰ ਵਾਧੂ ਬੈਰੀਕੇਡਿੰਗ ਤੇ ਬੱਸਾਂ ਖੜ੍ਹਾ ਕੇ ਬੰਦ ਕਰ ਦਿੱਤਾ ਗਿਆ।

ਗੇਟ ਨੰ.1 ਅੰਸ਼ਕ ਤੌਰ ’ਤੇ ਖੋਲ੍ਹ ਦਿੱਤਾ ਗਿਆ ਹੈ ਜਦੋਂਕਿ ਬਾਕੀ ਸਾਰੇ ਗੇਟ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਗਏ। ਯੂਨੀਵਰਸਿਟੀ ਵਿਚ ਰਹਿੰਦੇ ਲੋਕਾਂ ਨੂੰ ਵੀ ਅੰਦਰ ਹੀ ਸੀਮਤ ਕਰ ਦਿੱਤਾ ਗਿਆ ਹੈ। ਦੁਪਹਿਰ 1 ਵਜੇ ਤੱਕ ਇਹੀ ਹਾਲਾਤ ਬਣੇ ਰਹਿਣ ਦੀ ਉਮੀਦ ਹੈ।

Advertisement
Tags :
Additional barricadesChandigarh Police and reserve forcesentry points blockedhigh surveillancePanjab University campusPU BandhSenate Electionਸੈਨੇਟ ਚੋਣਾਂਚੰਡੀਗੜ੍ਹ ਪੁਲੀਸਦਾਖਲਾ ਗੇਟ ਬਲਾਕਪੰਜਾਬੀ ਯੂਨੀਵਰਸਿਟੀ ਕੈਂਪਸਪੀਯੂ ਬੰਦਵਾਧੂ ਬੈਰੀਕੇਡਿੰਗ
Show comments