ਕਕਾਰਾਂ ਨਾਲ ਸਬੰਧਤ ਮਾਮਲਿਆਂ ਬਾਰੇ ਰਣਨੀਤੀ ਦੀ ਮੰਗ
ਬਸਪਾ ਦੇ ਸੂਬਾ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਨੇ ਕੇਂਦਰ ਤੇ ਰਾਜ ਸਰਕਾਰਾਂ ਕੋਲੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ’ਚ ਸਿੱਖ ਧਰਮ ਨਾਲ ਸਬੰਧਤ ਵਿਦਿਆਰਥੀਆਂ ਦੇ ਪ੍ਰੀਖਿਆ ਕੇਂਦਰਾਂ ਵਿੱਚ ਦਾਖ਼ਲੇ ਸਬੰਧੀ ਵਿਸ਼ੇਸ਼ ਰਣਨੀਤੀ ਤਿਆਰ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ...
Advertisement
ਬਸਪਾ ਦੇ ਸੂਬਾ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਨੇ ਕੇਂਦਰ ਤੇ ਰਾਜ ਸਰਕਾਰਾਂ ਕੋਲੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ’ਚ ਸਿੱਖ ਧਰਮ ਨਾਲ ਸਬੰਧਤ ਵਿਦਿਆਰਥੀਆਂ ਦੇ ਪ੍ਰੀਖਿਆ ਕੇਂਦਰਾਂ ਵਿੱਚ ਦਾਖ਼ਲੇ ਸਬੰਧੀ ਵਿਸ਼ੇਸ਼ ਰਣਨੀਤੀ ਤਿਆਰ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਵੱਖ-ਵੱਖ ਰਾਜਾਂ ਵਿਚ ਹੋਣ ਵਾਲੀਆਂ ਪ੍ਰੀਖਿਆਵਾਂ ਸਮੇਂ ਅਕਸਰ ਸਿੱਖ ਕਕਾਰਾਂ ਵਾਲੇ ਬੱਚਿਆਂ ਦੇ ਪ੍ਰੀਖਿਆ ਕੇਂਦਰਾਂ ਦੇ ਦਾਖ਼ਲੇ ’ਤੇ ਪਾਬੰਦੀ ਲਗਾ ਦਿੱਤੀ ਜਾਂਦੀ ਹੈ, ਜੋ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਇਸ ਸਬੰਧੀ ਧਿਆਨ ਦੇਣ ਦੀ ਲੋੜ ਹੈ।
Advertisement
Advertisement