ਬੰਦੀ ਸਿੰਘਾਂ ਤੇ ਬੁੱਧੀਜੀਵੀਆਂ ਦੀ ਰਿਹਾਈ ਦੀ ਮੰਗ
ਕਿਸਾਨ ਤੇ ਸਿੱਖ ਜਥੇਬੰਦੀਆਂ ਨੇ ਕੇਂਦਰ ਤੇ ਸੂਬਾ ਸਰਕਾਰ ਦੇ ਪੁਤਲੇ ਫੂਕੇ
Advertisement
ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਸੱਦੇ ’ਤੇ ਕਿਸਾਨ ਤੇ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਜ਼ਿਲ੍ਹਾ ਕੰਪਲੈਕਸ ਅੱਗੇ ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੁਤਲੇ ਫੂਕੇ ਗਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ 35 ਸਾਲ ਤੋਂ ਜੇਲ੍ਹਾਂ ਵਿੱਚ ਬੰਦ ਨੌਜਵਾਨ ਅਤੇ ਬੁੱਧੀਜੀਵੀ ਜਿਨ੍ਹਾਂ ਖ਼ਿਲਾਫ਼ ਕੋਈ ਵੀ ਕੇਸ ਨਹੀਂ, ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਜਥੇਬੰਦੀਆਂ ਦੇ ਆਗੂ ਵੱਡੀ ਗਿਣਤੀ ਵਿੱਚ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਇਕੱਠੇ ਹੋਏ, ਜਿੱਥੋਂ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਦੇ ਪੁਤਲੇ ਚੁੱਕ ਕੇ ਡੀਸੀ ਦੇ ਦਫ਼ਤਰ ਤੱਕ ਮਾਰਚ ਕੀਤਾ ਗਿਆ। ਜਥੇਦਾਰ ਪੰਜੋਲੀ ਨੇ ਦੱਸਿਆ ਕਿ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਕ੍ਰਾਂਤੀਕਾਰੀ ਯੂਨੀਆਨ, ਰਾਜੇਵਾਲ ਯੂਨੀਅਨ, ਲੱਖੋਵਾਲ ਯੂਨੀਅਨ ਦੇ ਆਗੂ, ਪੰਜ ਮੈਂਬਰੀ ਭਰਤੀ ਕਮੇਟੀ, ਕਿਸਾਨ ਯੂਨੀਅਨ ਬਹਿਰੂ, ਕਿਸਾਨ ਯੂਨੀਅਨ ਕਾਦੀਆਂ, ਸ਼ੇਰੇ ਪੰਜਾਬ ਕਿਸਾਨ ਯੂਨੀਅਨ ਅਤੇ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਕੁਨ ਹਾਜ਼ਰ ਸਨ।
Advertisement
Advertisement