ਖਰੜ: ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਅਤੇ ਪੰਜਾਬ ਕਾਂਗਰਸ ਦੇ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਅੱਜ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਿਹਾ ਹੈ। ਉਨ੍ਹਾਂ ਦਿੱਲੀ ਵਿੱਚ ਭਾਕਿਯੂ ਨੇਤਾਵਾਂ ਉਪਰ ਦਰਜ ਹੋਏ ਮਾਮਲਿਆਂ ਦੀ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਸਰਕਾਰ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਤੁਰੰਤ ਵਾਪਸ ਲਵੇ ਅਤੇ ਭਾਕਿਯੂ ਆਗੂਆਂ ’ਤੇ ਦਰਜ ਕੀਤੇ ਪਰਚੇ ਵਾਪਸ ਲੈ ਕੇ ਕਾਲੇ ਕਾਨੂੰਨਾਂ ਨੂੰ ਰੱਦ ਕਰੇ।
-ਪੱਤਰ ਪ੍ਰੇਰਕ