ਮਨੀਸ਼ ਸਿਸੋਦੀਆ ਖ਼ਿਲਾਫ਼ ਕਾਰਵਾਈ ਲਈ ਪੁਲੀਸ ਨੂੰ ਮੰਗ ਪੱਤਰ
ਕਾਂਗਰਸ ਕਮੇਟੀ ਵੱਲੋਂ ‘ਆਪ’ ਆਗੂ ਮਨੀਸ਼ ਸਿਸੋਦੀਆ ਖ਼ਿਲਾਫ਼ ਕਾਰਵਾਈ ਕਰਨ ਲਈ ਅੱਜ ਜ਼ਿਲ੍ਹਾ ਰੂਪਨਗਰ ਪੁਲੀਸ ਨੂੰ ਮੰਗ ਪੱਤਰ ਸੌਂਪਿਆ ਗਿਆ। ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਅਧੀਨ ਐੱਸਪੀ (ਡੀ) ਗੁਰਦੀਪ ਸਿੰਘ ਗੋਸਲ ਨੂੰ ਮੰਗ ਪੱਤਰ ਦੇਣ ਤੋਂ ਪਹਿਲਾਂ ਮੀਡੀਆ ਨਾਲ...
Advertisement
ਕਾਂਗਰਸ ਕਮੇਟੀ ਵੱਲੋਂ ‘ਆਪ’ ਆਗੂ ਮਨੀਸ਼ ਸਿਸੋਦੀਆ ਖ਼ਿਲਾਫ਼ ਕਾਰਵਾਈ ਕਰਨ ਲਈ ਅੱਜ ਜ਼ਿਲ੍ਹਾ ਰੂਪਨਗਰ ਪੁਲੀਸ ਨੂੰ ਮੰਗ ਪੱਤਰ ਸੌਂਪਿਆ ਗਿਆ। ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਅਧੀਨ ਐੱਸਪੀ (ਡੀ) ਗੁਰਦੀਪ ਸਿੰਘ ਗੋਸਲ ਨੂੰ ਮੰਗ ਪੱਤਰ ਦੇਣ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਬਕਾ ਪ੍ਰਧਾਨਾਂ ਅਮਰਜੀਤ ਸਿੰਘ ਤੇ ਸੁਖਵਿੰਦਰ ਸਿੰਘ ਵਿਸਕੀ, ਸਾਬਕਾ ਯੂਥ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ, ਐਸਸੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਪ੍ਰੇਮ ਸਿੰਘ ਡੱਲਾ, ਰਾਜੇਸ਼ਵਰ ਲਾਲੀ, ਸਿਟੀ ਪ੍ਰਧਾਨ ਮਿੰਟੂ ਸ਼ਰਾਫ, ਰਵਨੀਤ ਸਿੰਘ ਰਾਣਾ ਕੰਗ, ਸੁਰਿੰਦਰ ਰਾਣਾ, ਦਫਤਰ ਸਕੱਤਰ ਭੁਪਿੰਦਰ ਸਿੰਘ ਆਦਿ ਨੇ ਮੰਗ ਕੀਤੀ ਕਿ ‘ਆਪ’ ਆਗੂ ਨੇ ਲੋਕਾਂ ਨੂੰ ਕਥਿਤ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ, ਜਿਸ ਕਰਕੇ ਉਨ੍ਹਾਂ ਖ਼ਿਲਾਫ਼ ਪੁਲੀਸ ਕਾਰਵਾਈ ਕੀਤ਼ੀ ਜਾਵੇ।
Advertisement
Advertisement