ਗੋਲੀ ਕਾਂਡ ਦੇ ਮੁਲਜ਼ਮਾਂ ਨੂੰ ਕਾਬੂ ਕਰਨ ਦੀ ਮੰਗ
ਪਿੰਡ ਸੈਦਪੁਰ ਵਿੱਚ 29 ਜੁਲਾਈ ਨੂੰ ਚੱਲੀ ਗੋਲੀ ਦੇ ਮਾਮਲੇ ’ਚ ਨਾਮਜ਼ਦ ਮੁਲਜ਼ਮਾਂ ਨੂੰ ਪੁਲੀਸ ਵੱਲੋਂ ਗ੍ਰਿਫ਼ਤਾਰ ਨਾ ਕਰਨ ’ਤੇ ਅੱਜ ਲੋਕਾਂ ਨੇ ਰੋਸ ਪ੍ਰਗਟ ਕੀਤਾ। ਇਕੱਠ ਵਿੱਚ ਫ਼ੈਸਲਾ ਕੀਤਾ ਗਿਆ ਕਿ ਜੇ ਪੁਲੀਸ ਨੇ ਮੁਲਜ਼ਮਾਂ ਨੂੰ ਇਕ ਹਫ਼ਤੇ ਵਿੱਚ...
Advertisement
ਪਿੰਡ ਸੈਦਪੁਰ ਵਿੱਚ 29 ਜੁਲਾਈ ਨੂੰ ਚੱਲੀ ਗੋਲੀ ਦੇ ਮਾਮਲੇ ’ਚ ਨਾਮਜ਼ਦ ਮੁਲਜ਼ਮਾਂ ਨੂੰ ਪੁਲੀਸ ਵੱਲੋਂ ਗ੍ਰਿਫ਼ਤਾਰ ਨਾ ਕਰਨ ’ਤੇ ਅੱਜ ਲੋਕਾਂ ਨੇ ਰੋਸ ਪ੍ਰਗਟ ਕੀਤਾ। ਇਕੱਠ ਵਿੱਚ ਫ਼ੈਸਲਾ ਕੀਤਾ ਗਿਆ ਕਿ ਜੇ ਪੁਲੀਸ ਨੇ ਮੁਲਜ਼ਮਾਂ ਨੂੰ ਇਕ ਹਫ਼ਤੇ ਵਿੱਚ ਗ੍ਰਿਫ਼ਤਾਰ ਨਾ ਕੀਤਾ ਤਾਂ ਝੱਜ ਚੌਕ ਜਾਮ ਕੀਤਾ ਜਾਵੇਗਾ। ਇਕੱਠ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ ਸਣੇ ਹੋਰਨਾਂ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਪੁਲੀਸ ਨੇ ਕੇਸ ਦਰਜ ਕਰਨ ਦੇ ਬਾਵਜੂਦ ਅਜੇ ਤੱਕ ਮੁਲਜ਼ਮਾਂ ਨੂੰ ਕਾਬੂ ਨਹੀਂ ਕੀਤਾ।
Advertisement
Advertisement
×