ਅੰਗਹੀਣਾਂ ਦਾ ਬੈਕਲਾਗ ਪੂਰਾ ਕਰਨ ਦੀ ਮੰਗ
ਐਸ.ਏ.ਐਸ.ਨਗਰ(ਮੁਹਾਲੀ): ਫ਼ਿਜ਼ੀਕਲੀ ਹੈਂਡੀਕੇਪਡ ਐਸੋਸੀਏਸ਼ਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਧਰਮ ਸਿੰਘ ਮੁੰਡੀ ਅਤੇ ਹਰਮੇਸ਼ ਕੁਰੜੀ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਅੱਜ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸੌਂਪਿਆ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੇ ਸਮੁੱਚੇ ਵਿਭਾਗਾਂ ਵਿੱਚ ਅੰਗਹੀਣ ਕੋਟੇ ਦੀਆਂ ਆਸਾਮੀਆਂ ਦਾ ਬੈਕਲਾਗ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਵੱਖ-ਵੱਖ ਵਿਭਾਗਾਂ ਵਿੱਚ ਅੰਗਹੀਣ ਕੋਟੇ ਦੀਆਂ ਆਸਾਮੀਆਂ ਭਰੀਆਂ ਨਹੀਂ ਗਈਆਂ। ਸ੍ਰੀ ਸਿੱਧੂ ਨੇ ਵਫ਼ਦ ਨੂੰ ਉਨ੍ਹਾਂ ਦੀ ਮੰਗ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੱਕ ਪਹੁੰਚਾ ਕੇ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ। ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵੀ ਮੌਜੂਦ ਸਨ।
ਕੈਪਸ਼ਨ; ਅੰਗਹੀਣਾਂ ਦਾ ਵਫ਼ਦ ਬਲਬੀਰ ਸਿੱਧੂ ਨੂੰ ਮੰਗ ਪੱਤਰ ਸੌਂਪਦਾ ਹੋਇਆ। -ਫੋਟੋ; ਚਿੱਲਾ