ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਵਾਟਰ ਟ੍ਰੀਟਮੈਂਟ ਪਲਾਂਟ ਹੌਟਲਾਈਨ ਨਾਲ ਜੋੜਨ ਦੀ ਮੰਗ

ਪੱਤਰ ਪ੍ਰੇਰਕ ਐੱਸਏਐੱਸ ਨਗਰ (ਮੁਹਾਲੀ), 1 ਮਈ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਬਿਜਲੀ ਦੇ ਲੱਗ ਰਹੇ ਅਣਐਲਾਨੇ ਕੱਟਾਂ ਕਾਰਨ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਭਾਵਿਤ ਹੋਣ ਕਰ ਕੇ ਦੋਵੇਂ ਵਾਟਰ ਟ੍ਰੀਟਮੈਂਟ ਪਲਾਂਟਾਂ ਨੂੰ ਫੌਰੀ ਹੌਟਲਾਈਨ...
Advertisement

ਪੱਤਰ ਪ੍ਰੇਰਕ

ਐੱਸਏਐੱਸ ਨਗਰ (ਮੁਹਾਲੀ), 1 ਮਈ

Advertisement

ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਬਿਜਲੀ ਦੇ ਲੱਗ ਰਹੇ ਅਣਐਲਾਨੇ ਕੱਟਾਂ ਕਾਰਨ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਭਾਵਿਤ ਹੋਣ ਕਰ ਕੇ ਦੋਵੇਂ ਵਾਟਰ ਟ੍ਰੀਟਮੈਂਟ ਪਲਾਂਟਾਂ ਨੂੰ ਫੌਰੀ ਹੌਟਲਾਈਨ ਨਾਲ ਜੋੜਨ ਦੀ ਮੰਗ ਕੀਤੀ ਹੈ। ਨਾਲ ਹੀ ਉਨ੍ਹਾਂ ਪਾਵਰਕੌਮ ਮੈਨੇਜਮੈਂਟ ਨੂੰ ਬਿਜਲੀ ਕੱਟਾਂ ਬਾਰੇ ਅਗਾਊਂ ਜਾਣਕਾਰੀ ਦੇਣ ਲਈ ਕਿਹਾ ਹੈ।

ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਵੇਰਕਾ ਚੌਕ ਦੇ ਨੇੜੇ ਬਿਜਲੀ ਵਿਭਾਗ ਦਾ ਕੋਈ ਕੰਮ ਚਲਦਾ ਹੋਣ ਕਾਰਨ ਸੈਕਟਰ-56 ਅਤੇ ਸੈਕਟਰ-57 ਖੇਤਰ ਵਿੱਚ ਕੱਲ੍ਹ ਵੀ ਲੰਬਾ ਕੱਟ ਲੱਗਿਆ ਰਿਹਾ ਹੈ। ਇਸ ਤੋਂ ਪਹਿਲਾਂ ਵੀ ਪਿਛਲੇ ਤਿੰਨ-ਚਾਰ ਦਿਨ ਲਗਾਤਾਰ ਕੱਟ ਲੱਗਦੇ ਰਹੇ ਹਨ। ਇਸ ਕਾਰਨ ਪਾਣੀ ਦੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵੇਂ ਵਾਟਰ ਟ੍ਰੀਟਮੈਂਟ ਪਲਾਂਟਾਂ ਤੋਂ ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਪੂਰੇ ਇਲਾਕੇ ਵਿੱਚ ਪਾਣੀ ਸਪਲਾਈ ਕੀਤੀ ਜਾਂਦੀ ਹੈ। ਇੰਜ ਹੀ ਬਿਜਲੀ ਕੱਟ ਲੱਗਣ ਕਾਰਨ ਪਾਣੀ ਦੀ ਸਪਲਾਈ ਦਾ ਪ੍ਰੈੱਸ਼ਰ ਕਾਫ਼ੀ ਘਟ ਜਾਂਦਾ ਹੈ, ਉੱਪਰਲੀਆਂ ਮੰਜ਼ਿਲਾਂ ’ਤੇ ਪਾਣੀ ਨਹੀਂ ਚੜ੍ਹਦਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਕਿਹਾ ਕਿ ਗਰਮੀ ਦੇ ਮੌਸਮ ਵਿੱਚ ਪਾਣੀ ਦੀ ਸੁਚਾਰੂ ਢੰਗ ਨਾਲ ਵਰਤੋਂ ਕਰਨ ਤਾਂ ਜੋ ਉਨ੍ਹਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਵੇਰ ਵੇਲੇ ਕਿਸੇ ਵੀ ਸੂਰਤ ਵਿੱਚ ਬਗ਼ੀਚਿਆਂ ਨੂੰ ਪਾਣੀ ਨਾ ਦਿੱਤਾ ਜਾਵੇ ਅਤੇ ਟੂਟੀ ਤੋਂ ਸਿੱਧਾ ਪਾਈਪ ਲਗਾ ਕੇ ਗੱਡੀਆਂ ਨਾ ਧੋਈਆਂ ਜਾਣ। ਇਸ ਸਬੰਧੀ ਜਨ ਸਿਹਤ ਵਿਭਾਗ ਅਤੇ ਨਗਰ ਨਿਗਮ ਵੱਲੋਂ ਵੱਖ-ਵੱਖ ਟੀਮਾਂ ਭੇਜ ਕੇ ਚਲਾਨ ਕੀਤੇ ਜਾ ਰਹੇ ਹਨ।

Advertisement