ਇਥੇ ਸਨੀ ਐਨਕਲੇਵ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੱਬੂ ਅਤੇ ਸਕੱਤਰ ਅਸ਼ੋਕ ਕਪੂਰ ਨੇ ਉੱਚ ਅਧਿਕਾਰੀਆਂ ਨੂੰ ਭੇਜੇ ਇੱਕ ਪੱਤਰ ਰਾਹੀਂ ਮੰਗ ਕੀਤੀ ਹੈ ਕਿ ਸਨੀ ਐਨਕਲੇਵ ਨਿੱਝਰ ਚੌਕ ਵਿੱਚ ਟਰੈਫਿਕ ਕੰਟਰੋਲ ਕਰਨ ਲਈ ਜੋ ਲਾਈਟਾਂ ਲੱਗੀਆਂ ਹਨ, ਉਹ ਪਿਛਲੇ 4-5 ਮਹੀਨਿਆਂ ਤੋਂ ਖਰਾਬ ਚੱਲ ਹਨ। ਇਸ ਕਾਰਨ ਹਰ ਵੇਲੇ ਹਾਦਸੇ ਦਾ ਖਦਸ਼ਾ ਬਣਿਆ ਰਹਿੰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਪੱਕੇ ਤੌਰ ’ਤੇ ਇਥੇ 2-3 ਪੁਲੀਸ ਕਰਮਚਾਰੀਆਂ ਦੀ ਡਿਊਟੀ ਲਗਾਈ ਜਾਵੇ। ਉਨ੍ਹਾਂ ਲਿਖਿਆ ਹੈ ਕਿ ਟਰੈਫਿਕ ਲਾਈਟਾਂ ਠੀਕ ਕਰਨ ਲਈ ਸਬੰਧਤ ਕਰਮਚਾਰੀਆਂ ਨਾਲ ਫੋਨ ’ਤੇ ਗੱਲ ਕੀਤੀ ਹੈ ਪਰ ਕੋਈ ਕਾਰਵਾਈ ਨਹੀਂ ਹੋਈ।