DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜੁਝਾਰ ਸਿੰਘ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ

ਪੰਜਾਬ ਪੈਨਸ਼ਨਰਜ਼ ਮਹਾ ਸੰਘ ਦੇ ਮੈਂਬਰਾਂ ਦੀ ਮੀਟਿੰਗ ਸੰਘ ਦੇ ਪ੍ਰਧਾਨ ਲੈਕਚਰਾਰ ਧਰਮਪਾਲ ਸੋਖਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਭ ਤੋਂ ਪਹਿਲਾਂ ਜਿਨ੍ਹਾਂ ਮੈਂਬਰਾਂ ਦਾ ਜਨਮ ਦਿਨ ਇਸ ਮਹੀਨੇ ਵਿੱਚ ਆਉਂਦਾ ਹੈ, ਦਾ ਸਨਮਾਨ ਕੀਤਾ ਗਿਆ। ਇਸ ਮਗਰੋਂ ਪਾਵਰ...

  • fb
  • twitter
  • whatsapp
  • whatsapp
featured-img featured-img
ਜੁਝਾਰ ਸਿੰਘ ਟਾਈਗਰ ਦਾ ਸਨਮਾਨ ਕਰਦੇ ਹੋਏ ਸੰਘ ਦੇ ਮੈਂਬਰ।
Advertisement

ਪੰਜਾਬ ਪੈਨਸ਼ਨਰਜ਼ ਮਹਾ ਸੰਘ ਦੇ ਮੈਂਬਰਾਂ ਦੀ ਮੀਟਿੰਗ ਸੰਘ ਦੇ ਪ੍ਰਧਾਨ ਲੈਕਚਰਾਰ ਧਰਮਪਾਲ ਸੋਖਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਭ ਤੋਂ ਪਹਿਲਾਂ ਜਿਨ੍ਹਾਂ ਮੈਂਬਰਾਂ ਦਾ ਜਨਮ ਦਿਨ ਇਸ ਮਹੀਨੇ ਵਿੱਚ ਆਉਂਦਾ ਹੈ, ਦਾ ਸਨਮਾਨ ਕੀਤਾ ਗਿਆ। ਇਸ ਮਗਰੋਂ ਪਾਵਰ ਸੈਲਪ ਚੈਂਪੀਅਨ ਜੁਝਾਰ ਸਿੰਘ ਟਾਈਗਰ ਦਾ ਸਨਮਾਨ ਚਿੰਨ੍ਹ ਅਤੇ ਨਗਦ ਰਾਸ਼ੀ ਦੇ ਕੇ ਸਨਮਾਨ ਕੀਤਾ ਗਿਆ। ਇਹ ਰਸਮ ਡੀ ਐੱਸ ਪੀ ਮਨਜੀਤ ਸਿੰਘ ਔਲਖ ਦੇ ਰੀਡਰ ਵਿਸ਼ੇਸ਼ ਰਣਜੀਤ ਸਿੰਘ ਅਤੇ ਥਾਣੇਦਾਰ ਸੁਦੇਸ਼ ਕੁਮਾਰ ਸ਼ਰਮਾ ਨੇ ਨਿਭਾਈ। ਇਸ ਮੌਕੇ ਲਗਪਗ 40 ਪਿੰਡਾਂ ਦੇ ਪੈਨਸ਼ਨਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਜੁਝਾਰ ਸਿੰਘ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਸੰਸਥਾ ਦੇ ਜਨਰਲ ਸਕੱਤਰ ਲਛਮਣ ਸਿੰਘ ਅਤੇ ਸੀਨੀਅਰ ਆਗੂ ਪਵਨ ਕੁਮਾਰ ਨੇ ਦੱਸਿਆ ਕਿ ਵੱਖ-ਵੱਖ ਬੁਲਾਰਿਆਂ ਨੇ ਮੰਗਾਂ ਨਾ ਮੰਨਣ ’ਤੇ ਸਰਕਾਰ ਦੀ ਨਿਖੇਧੀ ਕੀਤੀ। ਬੁਲਾਰਿਆਂ ਹਰਚੰਦ ਸਿੰਘ, ਬਾਰਾ ਸਿੰਘ ਕੰਗ, ਮੋਹਨ ਸਿੰਘ, ਪ੍ਰਿੰਸੀਪਲ ਸੁਰਿੰਦਰਜੀਤ ਵਰਮਾ, ਮਾਸਟਰ ਸੁਰਿੰਦਰਪਾਲ ਸਿੰਘ ਅਤੇ ਕੈਪਟਨ ਹਰਪਾਲ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਕਿ ਜਿਹੜੇ ਪੈਨਸ਼ਨਰਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦਾ ਬਕਾਇਆ ਉਨ੍ਹਾਂ ਦੇ ਵਾਰਸਾਂ ਨੂੰ ਤੁਰੰਤ ਦਿੱਤਾ ਜਾਵੇ।

Advertisement
Advertisement
×