ਬਿਜਲੀ ਗਰਿੱਡ ਦੀ ਸਮਰੱਥਾ ਵਧਾਉਣ ਦੀ ਮੰਗ
ਬਿਜਲੀ ਗਰਿੱਡ ਮੁੱਲਾਂਪੁਰ ਗਰੀਬਦਾਸ ਦੀ ਸਮਰੱਥਾ ਵਧਾਉਣ ਲਈ ਪੰਜਾਬ ਸਰਕਾਰ ਅਤੇ ਪਾਵਰਕੌਮ ਦੇ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਅਰਵਿੰਦਪੁਰੀ ਮੁੱਲਾਂਪੁਰ ਗਰੀਬਦਾਸ ਨੇ ਦੱਸਿਆ ਕਿ 2005 ਵਿੱਚ ਮੁੱਲਾਂਪੁਰ ਗਰੀਬਦਾਸ ਦੇ 66 ਕੇਵੀ ਬਣੇ...
Advertisement
ਬਿਜਲੀ ਗਰਿੱਡ ਮੁੱਲਾਂਪੁਰ ਗਰੀਬਦਾਸ ਦੀ ਸਮਰੱਥਾ ਵਧਾਉਣ ਲਈ ਪੰਜਾਬ ਸਰਕਾਰ ਅਤੇ ਪਾਵਰਕੌਮ ਦੇ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਅਰਵਿੰਦਪੁਰੀ ਮੁੱਲਾਂਪੁਰ ਗਰੀਬਦਾਸ ਨੇ ਦੱਸਿਆ ਕਿ 2005 ਵਿੱਚ ਮੁੱਲਾਂਪੁਰ ਗਰੀਬਦਾਸ ਦੇ 66 ਕੇਵੀ ਬਣੇ ਬਿਜਲੀ ਗਰਿੱਡ ਨਾਲ ਇਲਾਕੇ ਦੇ ਕਰੀਬ ਤਿੰਨ ਦਰਜਨ ਪਿੰਡਾਂ ਸਮੇਤ ਨਗਰ ਕੌਂਸਲ ਨਵਾਂ ਗਰਾਉਂ ਅਧੀਨ ਪੈਂਦੇ ਇਲਾਕੇ ਸਮੇਤ ਨਿਊ ਚੰਡੀਗੜ੍ਹ ਦੀ ਕਾਸੀਆ,ਡੀ ਐਲ ਐਫ,ਉਮੈਕਸ,ਐਲਟੱਸ ਕੰਪਨੀ ਦੇ ਇਲਾਕੇ ਨੂੰ ਬਿਜਲੀ ਦੀ ਸਪਲਾਈ ਹੁੰਦੀ ਹੈ, ਜਿੱਥੋਂ ਦਿਨ ਰਾਤ ਅਣ-ਐਲਾਨੇ ਲੰਮੇ-ਲੰਮੇ ਪਾਵਰਕੱਟ ਲਗਾਏ ਜਾ ਰਹੇ ਹਨ। ਇਸ ਤੋਂ ਲੱਖਾਂ ਲੋਕ ਪ੍ਰੇਸ਼ਾਨ ਹਨ। ਉਨ੍ਹਾਂ ਮੰਗ ਕੀਤੀ ਕਿ ਬਿਜਲੀ ਦੀ ਸਪਲਾਈ ਨਿਰਵਿਘਨ ਜਾਰੀ ਕੀਤੀ ਜਾਵੇ ਅਤੇ ਬਿਜਲੀ ਗਰਿੱਡ ਦੀ ਸਮਰੱਥਾ ਘੱਟੋ-ਘੱਟ 220 ਕੇ ਵੀ ਕਰਕੇ ਵਰਕਰਾਂ ਦੀ ਗਿਣਤੀ ਵਧਾਈ ਜਾਵੇ।
Advertisement
Advertisement
×