DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਿੰਡਾਂ ਨੂੰ ਨਗਰ ਨਿਗਮ ਦੀ ਹਦੂਦ ਤੋਂ ਬਾਹਰ ਰੱਖਣ ਦੀ ਮੰਗ

ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਜ਼ਿਲ੍ਹਾ ਮੁਹਾਲੀ ਦੇ ਚੇਅਰਮੈਨ ਭਲਵਾਨ ਅਮਰਜੀਤ ਸਿੰਘ ਗਿੱਲ ਲਖਨੌਰ ਨੇ ਕਿਹਾ ਕਿ ਮੁਹਾਲੀ ਨਿਗਮ ਦੀ ਹੱਦਬੰਦੀ ਸਬੰਧੀ ਚੱਲ ਰਹੀ ਚਰਚਾ ਦੇ ਮੱਦੇਨਜ਼ਰ ਸ਼ਹਿਰ ਦੀ ਹਦੂਦ ਵਿਚ ਆਉਣ ਵਾਲੇ ਪਿੰਡਾਂ ਨੂੰ ਨਿਗਮ ਵਿਚ ਸ਼ਾਮਲ ਕੀਤੇ...

  • fb
  • twitter
  • whatsapp
  • whatsapp
featured-img featured-img
ਭਲਵਾਨ ਅਮਰਜੀਤ ਸਿੰਘ ਗਿੱਲ ਲਖਨੌਰ।
Advertisement

ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਜ਼ਿਲ੍ਹਾ ਮੁਹਾਲੀ ਦੇ ਚੇਅਰਮੈਨ ਭਲਵਾਨ ਅਮਰਜੀਤ ਸਿੰਘ ਗਿੱਲ ਲਖਨੌਰ ਨੇ ਕਿਹਾ ਕਿ ਮੁਹਾਲੀ ਨਿਗਮ ਦੀ ਹੱਦਬੰਦੀ ਸਬੰਧੀ ਚੱਲ ਰਹੀ ਚਰਚਾ ਦੇ ਮੱਦੇਨਜ਼ਰ ਸ਼ਹਿਰ ਦੀ ਹਦੂਦ ਵਿਚ ਆਉਣ ਵਾਲੇ ਪਿੰਡਾਂ ਨੂੰ ਨਿਗਮ ਵਿਚ ਸ਼ਾਮਲ ਕੀਤੇ ਜਾਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹੁਣ ਤੱਕ ਪਹਿਲਾਂ ਜਿਹੜੇ ਪਿੰਡ ਨਿਗਮ ਵਿਚ ਆ ਚੁੱਕੇ ਹਨ, ਜਿਨ੍ਹਾਂ ਵਿਚ ਮੁਹਾਲੀ, ਮਦਨਪੁਰਾ, ਕੁੰਭੜਾ, ਮਟੌਰ, ਸੋਹਾਣਾ ਆਦਿ ਉਨ੍ਹਾਂ ਨਾਲ ਨਿਗਮ ਵੱਲੋਂ ਲਗਾਤਾਰ ਵਿਤਕਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਦੀ ਪਾਣੀ, ਸਫ਼ਾਈ, ਸੀਵਰੇਜ, ਸਟਰੀਟ ਲਾਇਟਾਂ, ਸੜਕਾਂ ਆਦਿ ਵੱਲ ਕਿਸੇ ਨੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਉਲਟਾ ਇਨ੍ਹਾਂ ਪਿੰਡਾਂ ਦੇ ਵਾਸੀਆਂ ਨੂੰ ਪ੍ਰਾਪਰਟੀ ਟੈਕਸ, ਨਕਸ਼ੇ ਪਾਸ ਕਰਾਉਣ ਦਾ ਟੈਕਸ ਝੱਲਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਹਦੂਦ ਜਿਵੇਂ ਮਰਜ਼ੀ ਵਧਾਈ ਜਾਵੇ ਪਰ ਪਿੰਡਾਂ ਨੂੰ ਨਿਗਮ ਵਿਚ ਸ਼ਾਮਲ ਨਾ ਕੀਤਾ ਜਾਵੇ। ਉਨ੍ਹਾਂ ਪੰਚਾਇਤਾਂ ਨੂੰ ਵੀ ਨਗਰ ਨਿਗਮ ਵਿਚ ਸ਼ਾਮਲ ਹੋਣ ਲਈ ਮਤੇ ਨਾ ਪਾਉਣ ਦੀ ਅਪੀਲ ਕੀਤੀ।

Advertisement
Advertisement
×