DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਚੀਮਾ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ

ਕਾਂਗਰਸ ਵੱਲੋਂ ਜ਼ਿਲ੍ਹਾ ਪੱਧਰੀ ਧਰਨਾ; ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

  • fb
  • twitter
  • whatsapp
  • whatsapp
featured-img featured-img
ਮੁਹਾਲੀ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਕਾਂਗਰਸੀ ਕਾਰਕੁਨ। -ਫੋਟੋ: ਚਿੱਲਾ
Advertisement

ਸੂਬਾ ਕਾਂਗਰਸ ਦੇ ਸੱਦੇ ’ਤੇ ਅੱਜ ਕਾਂਗਰਸ ਪਾਰਟੀ ਨੇ ਮੁਹਾਲੀ ਦੇ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ। ਜ਼ਿਲ੍ਹਾ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਦੀ ਅਗਵਾਈ ਹੇਠ ਦਿੱਤੇ ਧਰਨੇ ਵਿਚ ਮੁਹਾਲੀ, ਡੇਰਾਬੱਸੀ ਅਤੇ ਖਰੜ ਹਲਕੇ ਤੋਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਡੀ ਜੀ ਪੀ ਦੇ ਨਾਂ ਭੇਜਿਆ ਮੰਗ ਪੱਤਰ ਐੱਸ ਪੀ ਹੈੱਡਕੁਆਰਟਰ ਐੱਨ ਐੱਸ ਵਿਰਕ ਨੇ ਮੰਗ ਪੱਤਰ ਹਾਸਲ ਕੀਤਾ। ਕਾਂਗਰਸੀ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਰੁੱਧ ਨਾਅਰੇਬਾਜ਼ੀ ਕੀਤੀ। ਉਨ੍ਹਾਂ ਵਿੱਤ ਮੰਤਰੀ ਦਾ ਪੁਤਲਾ ਵੀ ਸਾੜਿਆ ਤੇ ਉਨ੍ਹਾਂ ਖ਼ਿਲਾਫ਼ ਤੁਰੰਤ ਪਰਚਾ ਦਰਜ ਕਰ ਕੇ ਗ੍ਰਿਫ਼ਤਾਰੀ ਦੀ ਮੰਗ ਕੀਤੀ। ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸ ਮੌਕੇ ਭਗਤ ਸਿੰਘ ਨਾਮਧਾਰੀ, ਪ੍ਰਦੀਪ ਸਿੰਘ ਤੰਗੌਰੀ, ਮਨਜੀਤ ਸਿੰਘ ਮੋਟੇਮਾਜਰਾ, ਬੁੱਧ ਰਾਮ ਛੱਤ, ਸਰਬਜੀਤ ਸਿੰਘ ਮੌਲੀ, ਸਤਨਾਮ ਸਿੰਘ ਖਰੜ, ਦੀਪਕ ਕੌਸ਼ਲ, ਹਰਸ਼ ਰਿਸ਼ੀ ਜ਼ੀਰਕਪੁਰ, ਸਤਵਿੰਦਰ ਸਿੰਘ ਨੰਬਰਦਾਰ ਤੇ ਵਿਸ਼ਾਲ ਬਿੰਦੂ ਹਾਜ਼ਰ ਸਨ।

ਪੰਜਾਬ ਪੱਧਰ ’ਤੇ ਚੱਕਾ ਜਾਮ ਕਰਨ ਦਾ ਐਲਾਨ

ਰੂਪਨਗਰ (ਜਗਮੋਹਨ ਸਿੰਘ): ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਕਾਂਗਰਸ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਇਕੱਠੇ ਹੋਏ ਕਾਂਗਰਸੀ ਵਰਕਰਾਂ ਨੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਉਪਰੰਤ ਡਿਪਟੀ ਕਮਿਸ਼ਨਰ ਰਾਹੀਂ ਡੀਜੀਪੀ ਪੰਜਾਬ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜੇ 48 ਘੰਟਿਆਂ ਵਿੱਚ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਕਾਰਵਾਈ ਨਾ ਹੋਈ ਤਾਂ ਕਾਂਗਰਸ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਪੰਜਾਬ ਪੱਧਰ ’ਤੇ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਜਾਵੇਗਾ।

Advertisement

Advertisement
Advertisement
×