ਕੁੱਟਮਾਰ ਦੇ ਮਾਮਲੇ ’ਚ ਕੇਸ ਦਰਜ ਕਰਨ ਦੀ ਮੰਗ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 12 ਜੂਨ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪਿੰਡ ਮਹਿਦੂਦਾ ਸਥਿਤ ਫਾਰਮ ਹਾਊਸ ’ਤੇ ਮਜ਼ਦੂਰਾਂ ਨਾਲ ਹੋਈ ਕੁੱਟਮਾਰ ਦੇ ਮਾਮਲੇ ਵਿੱਚ ਬਣਦੀ ਕਾਰਵਾਈ ਕਰਨ ਲਈ ਆਈਟੀ ਕਾਰੋਬਾਰੀ ਅਮਨ ਸਰੀਨ ਨੇ ਅੱਜ ਚੰਡੀਗੜ੍ਹ ਵਿੱਚ ਡੀਜੀਪੀ ਨਾਲ ਮੁਲਾਕਾਤ ਕੀਤੀ। ਇਸ...
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਜੂਨ
Advertisement
ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪਿੰਡ ਮਹਿਦੂਦਾ ਸਥਿਤ ਫਾਰਮ ਹਾਊਸ ’ਤੇ ਮਜ਼ਦੂਰਾਂ ਨਾਲ ਹੋਈ ਕੁੱਟਮਾਰ ਦੇ ਮਾਮਲੇ ਵਿੱਚ ਬਣਦੀ ਕਾਰਵਾਈ ਕਰਨ ਲਈ ਆਈਟੀ ਕਾਰੋਬਾਰੀ ਅਮਨ ਸਰੀਨ ਨੇ ਅੱਜ ਚੰਡੀਗੜ੍ਹ ਵਿੱਚ ਡੀਜੀਪੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮਾਮਲੇ ਸਬੰਧੀ ਬਣਦੀ ਕਾਰਵਾਈ ਦੀ ਮੰਗ ਕੀਤੀ। ਸਰੀਨ ਨੇ ਡੀਜੀਪੀ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਕਿ 25 ਮਈ ਨੂੰ ਰਾਤ ਸਮੇਂ ਉਸ ਦੇ ਫਾਰਮ ਹਾਊਸ ’ਤੇ ਕੁਝ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਇਸ ਦੌਰਾਨ ਫਾਰਮ ਹਾਊਸ ’ਤੇ ਮੌਜੂਦ ਮਜ਼ਦੂਰਾਂ ਨਾਲ ਕੁੱਟਮਾਰ ਕੀਤੀ ਗਈ। ਇਸ ਦੌਰਾਨ ਕਈਆਂ ਦੀਆਂ ਹੱਡੀਆਂ ਟੁੱਟ ਗਈਆਂ ਅਤੇ ਕਈ ਦੇ ਗੰਭੀਰ ਸੱਟਾਂ ਵੱਜੀਆਂ ਹਨ। ਇਸ ਸਬੰਧੀ ਪੀੜਤਾਂ ਨੂੰ ਚੰਡੀਗੜ੍ਹ ਦੇ ਸੈਕਟਰ-16 ’ਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਮਾਮਲੇ ਸਬੰਧੀ ਪੁਲੀਸ ਨੂੰ ਸ਼ਿਕਾਇਤ ਕੀਤੇ ਜਾਣ ਦੇ ਬਾਵਜੂਦ ਪੁਲੀਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਉਨ੍ਹਾਂ ਅੱਜ ਡੀਜੀਪੀ ਪੰਜਾਬ ਨੂੰ ਸ਼ਿਕਾਇਤ ਦਿੰਦਿਆਂ ਮਾਮਲੇ ਵਿੱਚ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ।
Advertisement