ਚੰਡੀਗੜ੍ਹ: ਨੈਸ਼ਨਲ ਕਨਫੈਡਰੇਸ਼ਨ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ ਦੇ ਜਨਰਲ ਸਕੱਤਰ ਐਡਵੋਕੇਟ ਮਨਦੀਪ ਸਿੰਘ ਨੇ ਪਾਕਿਸਤਾਨ ਦੀ ਜਿੱਤ ਤੋਂ ਬਾਅਦ ਸੰਗਰੂਰ ਅਤੇ ਖਰੜ ’ਚ ਕਸ਼ਮੀਰੀ ਵਿਦਿਆਰਥੀਆਂ ’ਤੇ ਹੋਏ ਹਮਲਿਆਂ ਦੀ ਨਿਖੇਧੀ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਬੀਤੇ ਐਤਵਾਰ ਭਾਰਤ-ਪਾਕਿਸਤਾਨ ਕ੍ਰਿਕਟ ਮੈਚ ਦੌਰਾਨ ਪਾਕਿ ਦੀ ਜਿੱਤ ਤੋਂ ਬਾਅਦ ਕਸ਼ਮੀਰੀ ਵਿਦਿਆਰਥੀਆਂ ’ਤੇ ਭਾਜਪਾ ਅਤੇ ਆਰਐੱਸਐੱਸ ਵੱਲੋਂ ਹਮਲਾ ਕੀਤਾ ਗਿਆ ਹੈ। ਪਰ ਕਿਸੇ ’ਤੇ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ। ਮਨੁੱਖੀ ਅਧਿਕਾਰ ਜਥੇਬੰਦੀ ਨੇ ਮੰਗ ਕੀਤੀ ਹੈ ਕਿ ਕਸ਼ਮੀਰੀ ਵਿਦਿਆਰਥੀਆਂ ’ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਸੁਰੱਖਿਆ ਯਕੀਨੀ ਬਣਾਵੇ। -ਟਨਸ