Demolition Drive: ਨਾਜਾਇਜ਼ ਉਸਾਰੀਆਂ ਢਾਹੁਣ ਆਈ ਨੂੰ ਵਿਰੋਧ ਕਾਰਨ ਬੇਰੰਗ ਪਰਤਣਾ ਪਿਆ
ਚੰਡੀਗੜ੍ਹ ਦੇ ਪਿੰਡ ਫੈਦਾਂ ਦੀ ਘਟਨਾ
Advertisement
ਆਤਿਸ਼ ਗੁਪਤਾ
ਚੰਡੀਗੜ੍ਹ, 11 ਨਵੰਬਰ
Advertisement
ਚੰਡੀਗੜ੍ਹ ਦੇ ਪਿੰਡ ਫੈਦਾਂ ਵਿੱਚ ਪੈਰੀਫਰੀ ਐਕਟ ਦੀ ਉਲੰਘਣਾ ਕਰਨ ਵਾਲੀਆਂ ਕਥਿਤ ਨਾਜਾਇਜ਼ ਉਸਾਰੀਆਂ ਨੂੰ ਢਾਹੁਣ ਆਈ ਯੂਟੀ ਪ੍ਰਸ਼ਾਸਨ ਦੀ ਟੀਮ ਦਾ ਲੋਕਾਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ। ਇਸ ਮੌਕੇ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਕੁਲਜੀਤ ਸਿੰਘ ਸੰਧੂ, ਇਲਾਕਾ ਕੌਂਸਲਰ ਜਸਬੀਰ ਸਿੰਘ ਲਾਡੀ ਅਤੇ ਕੌਂਸਲਰ ਸਤਿੰਦਰ ਸਿੰਘ ਸਿੱਧੂ ਸਣੇ ਸਮੂਹ ਇਲਾਕਾ ਨਿਵਾਸੀਆਂ ਵੱਲੋਂ ਪ੍ਰਸ਼ਾਸਨ ਦੀ ਕਾਰਵਾਈ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।
ਸੀਨੀਅਰ ਡਿਪਟੀ ਮੇਅਰ ਕੁਲਜੀਤ ਸਿੰਘ ਸੰਧੂ ਅਤੇ ਕੌਂਸਲਰ ਸਤਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਯੂਟੀ ਪ੍ਰਸ਼ਾਸਨ ਵੱਲੋਂ ਗ਼ਲਤ ਢੰਗ ਨਾਲ ਇਨ੍ਹਾਂ ਉਸਾਰੀਆਂ ਨੂੰ ਢਾਹਿਆ ਜਾ ਰਿਹਾ ਹੈ। ਲੋਕਾਂ ਦੇ ਵਿਰੋਧ ਦੇ ਚਲਦਿਆਂ ਉਸਾਰੀਆਂ ਢਾਹੁਣ ਆਈ ਯੂਟੀ ਪ੍ਰਸ਼ਾਸਨ ਦੀ ਟੀਮ ਨੂੰ ਬੇਰੰਗ ਹੀ ਵਾਪਸ ਪਰਤਣਾ ਪਿਆ।
Advertisement
×