ਅਕਾਲ ਯੂਥ ਵੱਲੋਂ ਸੀਬੀਐੱਸਈ ਦਫ਼ਤਰ ਅੱਗੇ ਮੁਜ਼ਾਹਰਾ

ਅਕਾਲ ਯੂਥ ਵੱਲੋਂ ਸੀਬੀਐੱਸਈ ਦਫ਼ਤਰ ਅੱਗੇ ਮੁਜ਼ਾਹਰਾ

ਮੁਹਾਲੀ ਵਿੱਚ ਸੀਬੀਐੱਸਈ ਦਫ਼ਤਰ ਦੇ ਬਾਹਰ ਮੁਜ਼ਾਹਰਾ ਕਰਦੇ ਹੋਏ ਅਕਾਲ ਯੂਥ ਦੇ ਕਾਰਕੁਨ। -ਫੋਟੋ: ਸੋਢੀ

ਪੱਤਰ ਪ੍ਰੇਰਕ

ਐਸ.ਏ.ਐਸ. ਨਗਰ (ਮੁਹਾਲੀ), 27 ਅਕਤੂਬਰ

ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀਬੀਐੱਸਈ) ਵੱਲੋਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਪ੍ਰੀਖਿਆਵਾਂ ’ਚੋਂ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ’ਚੋਂ ਬਾਹਰ ਕੱਢਣ ਦੇ ਰੋਸ ਵਜੋਂ ਧਾਰਮਿਕ ਸੰਸਥਾ ‘ਅਕਾਲ ਯੂਥ’ ਦੇ ਮੁੱਖ ਬੁਲਾਰੇ ਭਾਈ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਇੱਥੇ ਸੀਬੀਐੱਸਈ ਦਫ਼ਤਰ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਗਿਆ। ਸੰਸਥਾ ਨੇ ਸੀਬੀਐਸਈ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪ ਕੇ ਕਿਹਾ ਕਿ ਅੱਜ ਸਿਰਫ਼ ਪੰਜਾਬੀ ਭਾਸ਼ਾ ’ਤੇ ਹੀ ਹਮਲਾ ਨਹੀਂ ਕੀਤਾ ਗਿਆ ਬਲਕਿ ਸਿੱਖ ਧਰਮ, ਸਭਿਆਚਾਰ ਅਤੇ ਹੋਂਦ ਨੂੰ ਖ਼ਤਮ ਕਰਨ ਦਾ ਮੁੱਢ ਬੰਨ੍ਹਣ ਦੀ ਸਾਜ਼ਿਸ਼ ਰਚੀ ਗਈ ਹੈ। ਬੁਲਾਰਿਆਂ ਨੇ ਕਿਹਾ ਕਿ ਜੇ ਪੰਜਾਬੀ ਭਾਸ਼ਾ ’ਤੇ ਹਮਲਾ ਕਰਨ ਵਾਲੇ ਫ਼ੈਸਲੇ ਨੂੰ ਤੁਰੰਤ ਵਾਪਸ ਨਾ ਲਿਆ ਗਿਆ ਤਾਂ ਅਕਾਲ ਯੂਥ ਵੱਲੋਂ ਸੀਬੀਐੱਸਈ ਮਾਨਤਾ ਪ੍ਰਾਪਤ ਸਕੂਲਾਂ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਨਿੱਜੀ ਦਖ਼ਲ ਦੇ ਕੇ ਇਸ ਮਸਲੇ ਦਾ ਪੱਕਾ ਹੱਲ ਕਰੇ। ਉਨ੍ਹਾਂ ਮੰਗ ਕੀਤੀ ਕਿ ਜੇ ਸੀਬੀਐੱਸਈ ਪੰਜਾਬੀ ਭਾਸ਼ਾ ’ਤੇ ਪਾਬੰਦੀ ਲਾਉਂਦਾ ਹੈ ਤਾਂ ਪੰਜਾਬ ਵਿੱਚ ਸੀਬੀਐੱਸਈ ਦੇ ਸਕੂਲਾਂ ’ਤੇ ਸਖ਼ਤੀ ਪਾਬੰਦੀ ਲਾਈ ਜਾਵੇ। ਬਾਪੂ ਗੁਰਚਰਨ ਸਿੰਘ ਅਤੇ ਭਾਈ ਦਵਿੰਦਰ ਸਿੰਘ ਨੇ ਕਿਹਾ ਕਿ ਪੰਜਾਬੀ ਭਾਸ਼ਾ ਉੱਤੇ ਕਾਫ਼ੀ ਲੰਮੇ ਸਮੇਂ ਤੋਂ ਹਮਲੇ ਕੀਤੇ ਜਾ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All