ਹਾਊਸਿੰਗ ਬੋਰਡ ਕਲੋਨੀ ਵਾਸੀਆਂ ਵੱਲੋਂ ਮੁਜ਼ਾਹਰਾ

ਹਾਊਸਿੰਗ ਬੋਰਡ ਕਲੋਨੀ ਵਾਸੀਆਂ ਵੱਲੋਂ ਮੁਜ਼ਾਹਰਾ

ਹਾਊਸਿੰਗ ਬੋਰਡ ਕਲੋਨੀ ਦੀਆਂ ਸਮੱਸਿਆਵਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਕਲੋਨੀ ਵਾਸੀ।

ਮੁਕੇਸ਼ ਕੁਮਾਰ

ਚੰਡੀਗੜ੍ਹ, 25 ਜੁਲਾਈ

ਅੱਜ ਇਥੇ ਸਨਅਤੀ ਖੇਤਰ ਫੇਜ਼-1 ਵਿੱਚ ਸਥਿਤ ਕਲੋਨੀ ਨੰਬਰ 4 ਨੇੜੇ ਹਾਊਸਿੰਗ ਬੋਰਡ ਕਲੋਨੀ ਨਿਵਾਸੀਆਂ ਨੇ ਇਲਾਕੇ ਵਿੱਚ ਸੀਵਰੇਜ ਜਾਮ, ਸਫ਼ਾਈ ਵਿਵਸਥਾ ਤੇ ਹੋਰ ਸਮੱਸਿਆਵਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਨਗਰ ਨਿਗਮ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਰੋਸ ਪ੍ਰਦਰਸ਼ਨ ਵਿੱਚ ਸ਼ਮਲ ਹੋਏ ਚੰਡੀਗੜ੍ਹ ਕਾਂਗਰਸ ਦੇ ਜਨਰਲ ਸਕੱਤਰ ਸ਼ਸ਼ੀ ਸ਼ੰਕਰ ਤਿਵਾੜੀ ਨੇ ਦੱਸਿਆ ਕਿ ਇਥੇ ਹਾਊਸਿੰਗ ਬੋਰਡ ਕਲੋਨੀ ’ਚ 240 ਮਕਾਨ ਹਨ ਤੇ ਇਹ ਖੇਤਰ ਨਗਰ ਨਿਗਮ ਦੇ ਵਾਰਡ ਨੰ. 20 ਅਧੀਨ ਆਉਂਦਾ ਹੈ। ਉਨ੍ਹਾਂ ਦੱਸਿਆ ਕਿ ਇਥੋਂ ਦੇ ਵਾਸੀ ਨਗਰ ਨਿਗਮ ਵੱਲੋਂ ਉਪਲਬਧ ਕਰਵਾਈਆਂ ਜਾਣ ਵਾਲੀਆਂ ਸਹੂਲਤਾਂ ਤੋਂ ਸੱਖਣੇ ਹਨ। ਉਨ੍ਹਾਂ ਦੱਸਿਆ ਕਿ ਇਲਾਕੇ ’ਚ ਗੰਦਗੀ ਦੇ ਢੇਰ ਲੱਗੇ ਹੋਏ ਹਨ, ਸੀਵਰੇਜ ਵਿਵਸਥਾ ਠੱਪ ਹੈ, ਬਿਜਲੀ ਦੀ ਸਪਲਾਈ ਸੁਚਾਰੂ ਨਹੀਂ ਹੈ। ਉਨ੍ਹਾਂ ਦੱਸਿਆ ਕਿ ਇਲਾਕਾ ਵਾਸੀਆਂ ਦੀ ਸ਼ਿਕਾਇਤ ਦੇ ਬਾਵਜੂਦ ਵੀ ਉਨ੍ਹਾਂ ਦੀਆਂ ਸਮੱਸਿਆਵਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਇਥੋਂ ਦੇ ਵਾਸੀਆਂ ਵਲੋਂ ਸਫਾਈ ਵਿਵਸਥਾ ਨੂੰ ਲੈ ਕੇ ਵੀ ਸਫ਼ਾਈ ਕਰਮਚਾਰੀ ਨਹੀਂ ਸੁਣਦੇ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਨਗਰ ਨਿਗਮ ਸਮੇਤ ਇਲਾਕਾ ਕੌਂਸਲਰ ਨੂੰ ਵੀ ਇਨ੍ਹਾਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਜਾ ਚੁੱਕਿਆ ਹੈ ਪਰ ਕਿਸੇ ਨੇ ਵੀ ਅੱਜ ਤੱਕ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ। ਰੋਸ ਪ੍ਰਦਰਸ਼ਨ ਕਰ ਰਹੇ ਇਲਾਕਾ ਵਾਸੀਆਂ ਨੇ ਨਗਰ ਨਿਗਮ ਕਮਿਸ਼ਨਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਪ੍ਰਦਰਸ਼ਨ ਦੌਰਾਨ ਮਹਿਲਾਵਾਂ ‘ਤੇ ਬੱਚਿਆਂ ਸਮੇਤ ਕਲੋਨੀ ਵਾਸੀਆਂ ਨੇ ਰੋਸ ਪ੍ਰਦਰਸ਼ਨ ਕੀਤਾ ਤੇ ਨਗਰ ਨਿਗਮ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਉਧਰ, ਦੂਜੇ ਪਾਸੇ ਇਥੇ ਰੇਲਵੇ ਸਟੇਸ਼ਨ ਨਾਲ ਲਗਦੇ ਪਿੰਡ ਦੜੂਆ ਵਾਸੀ ਵੀ ਪਿੰਡ ਦੀ ਸੀਵਰੇਜ ਪ੍ਰਣਾਲੀ ਦੀ ਮਾੜੀ ਵਿਵਸਥਾ ਨੂੰ ਲੈ ਕੇ ਪ੍ਰੇਸ਼ਾਨ ਹਨ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਿੰਡ ਦੇ ਨਗਰ ਨਿਗਮ ਦੇ ਹਕੂਮਤ ਹੇਠ ਆਉਣ ਤੋਂ ਬਾਅਦ ਉਨ੍ਹਾਂ ਦਾ ਜੀਵਨ ਨਰਕ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੇ ਪਿੰਡਾਂ ਨੂੰ ਸੁਵਿਧਾਵਾਂ ਦੇਣ ਦੀ ਥਾਂ ਭਾਰੀ ਟੈਕਸਾਂ ਦੇ ਬੋਝ ਹੇਠ ਪਾ ਦਿੱਤਾ ਗਿਆ ਹੈ। ਪਿੰਡ ਵਾਸੀ ਅਜੇ ਪੰਡਤ, ਸੰਦੀਪ ਸੈਂਡੀ, ਵਕੀਲ ਖਾਨ, ਬ੍ਰਜੇਸ਼ ਪੰਡਿਤ, ਦੂਧਨਾਥ ਯਾਦਵ ਤੇ ਲਾਲਜੀ ਯਾਦਵ ਆਦਿ ਨੇ ਕਿਹਾ ਕਿ ਉਨ੍ਹਾਂ ਵੱਲੋਂ ਨਗਰ ਨਿਗਮ ਨੂੰ ਇਸ ਬਾਰੇ ਕਈਂ ਵਾਰ ਸ਼ਿਕਾਇਤ ਕੀਤੀ ਜਾ ਚੁੱਕੀ ਹੈ ਤੇ ਰੋਸ ਪ੍ਰਦਰਸ਼ਨ ਵੀ ਕੀਤੇ ਜਾ ਚੁੱਕੇ ਹਨ ਪਰ ਕੋਈ ਹੱਲ ਨਹੀਂ ਨਿੱਕਲਿਆ। ਉਨ੍ਹਾਂ ਦੋਸ਼ ਲਗਾਇਆ ਕਿ ਨਿਗਮ ਅਧਿਕਾਰੀ ਆਪਣੇ ਏਅਰ ਕੰਡੀਸ਼ਨਰ ਕਮਰਿਆਂ ’ਚ ਬੈਠ ਕੇ ਸ਼ਹਿਰ ਦਾ ਪ੍ਰਸ਼ਾਸਨ ਚਲਾ ਰਹੇ ਹਨ ਤੇ ਕਾਗਜ਼ਾਂ ਵਿੱਚ ਹੀ ਝੂਠੀ ਵਾਹ-ਵਾਹ ਖੱਟ ਰਹੇ ਹਨ। ਉਨ੍ਹਾਂ ਨਿਗਮ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਸ਼ਹਿਰ ਦੇ ਪੇਂਡੂ ਇਲਾਕਿਆਂ ਦੀ ਵੀ ਸਾਰ ਲਈ ਜਾਵੇ ਤੇ ਉਨ੍ਹਾਂ ਦੀਆਂ ਸਹੂਲਤਾਂ ਲਈ ਦਰਪੇਸ਼ ਸਮੱਸਿਆਵਾਂ ਦਾ ਹੱਲ ਕੱਢਿਆ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All