ਚਰਨਜੀਤ ਸਿੰਘ ਚੰਨੀ
ਮੁੱਲਾਂਪੁਰ ਗਰੀਬਦਾਸ, 26 ਸਤੰਬਰ
ਨਿਊ ਚੰਡੀਗੜ੍ਹ ਦੇ ਉਮੈਕਸ ਕਾਸੀਆ ਦੇ ਵੱਡੀ ਗਿਣਤੀ ਵਸਨੀਕਾਂ ਵੱਲੋਂ ਅੱਜ ਇੱਥੇ ਮੁੱਢਲੀਆਂ ਸਹੂਲਤਾਂ ਨਾ ਮਿਲਣ ਦੇ ਰੋਸ ਵਜੋਂ ਕੰਪਨੀ ਦੇ ਪ੍ਰਬੰਧਕਾਂ ਖ਼ਿਲਾਫ਼ ਨਾਆਰੇਬਾਜ਼ੀ ਕਰਦਿਆਂ ਸ਼ਾਂਤਮਈ ਪ੍ਰਦਰਸ਼ਨ ਕੀਤਾ। ਲੋਕਾਂ ਅਨੁਸਾਰ ਕੰਪਨੀ ਨੇ ਸਾਲ 2011 ਵਿੱਚ ਮਕਾਨਾਂ ਤੇ ਫਲੈਟਾਂ ਦਾ ਕਬਜ਼ਾ ਦੇਣ ਦੇ ਵਾਅਦੇ ਨਾਲ ਬੁਕਿੰਗ ਸ਼ੁਰੂ ਕੀਤੀ ਗਈ ਸੀ, ਹਾਲਾਂਕਿ ਅਜੇ ਤੱਕ ਇਸ ਪ੍ਰਾਜੈਕਟ ਦ ਕੰਮ ਕਾਫੀ ਢਿੱਲਾ ਚੱਲ ਰਿਹਾ ਹੈ।
ਵਸਨੀਕਾਂ ਅਨੁਸਾਰ ਉਨ੍ਹਾਂ ਨੇ ਪਲਾਟਾਂ/ ਫਲੈਟਾਂ ਦੀ ਲੱਖਾਂ ਰੁਪਏ ਦੀਆਂ ਕੀਮਤ ਅਦਾ ਕੀਤੀ ਹੈ ਪਰ ਇਸ ਦੇ ਬਾਵਜੂਦ ਕੰਪਨੀ ਵੱਲੋਂ ਮੁੱਢਲੀਆਂ ਸਹੂਲਤਾਂ ਤੱਕ ਨਹੀਂ ਦਿੱਤੀਆਂ ਗਈਆਂ ਹਨ। ਇਸ ਦੌਰਾਨ ਰਣਜੀਤ ਸਿੰਘ ਉੱਪਲ, ਸੁਨੀਲ ਸੂਦ ਆਦਿ ਨੇ ਕਿਹਾ ਕਿ ਵਸਨੀਕਾਂ ਨੇ ਉਦੋਂ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰੱਖਣ ਦਾ ਫੈਸਲਾ ਲਿਆ ਹੈ, ਜਦੋਂ ਤੱਕ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਨਹੀਂ ਮਿਲ ਜਾਂਦੇ। ਉਨ੍ਹਾਂ ਕਿਹਾ ਕਿ ਜਲਦੀ ਹੀ ਉਹ ਅਦਾਲਤ ਦਾ ਦਰਵਾਜ਼ਾ ਵੀ ਖੜਕਾਉਣਗੇ।