ਪੱਤਰ ਪ੍ਰੇਰਕ
ਮੋਰਿੰਡਾ, 16 ਅਕਤੂਬਰ
ਕੋਵਿਡ-19 ਮੈਡੀਕਲ ਅਤੇ ਪੈਰਾ ਮੈਡੀਕਲ ਵਾਲੰਟੀਅਰ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਨੌਕਰੀ ਤੋਂ ਫਾਰਗ ਕੀਤੇ ਕਰੋਨਾ ਵਾਲੰਟੀਅਰਾਂ ਵੱਲੋਂ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਨੇੜੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀ ਦੇ ਸੂਬਾ ਪ੍ਰਧਾਨ ਰਾਜਵਿੰਦਰ ਸਿੰਘ ਅਤੇ ਸੂਬਾ ਸਕੱਤਰ ਚਮਕੌਰ ਚੰਨੀ ਨੇ ਦੱਸਿਆ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਹਰੇਕ ਵਿਭਾਗ ਨੂੰ ਕਾਰਪੋਰੇਟ ਘਰਾਣਿਆਂ ਹਵਾਲੇ ਕਰ ਰਹੀ ਹੈ, ਜਿਸ ਕਾਰਨ ਨੌਜਵਾਨ ਸੜਕਾਂ ’ਤੇ ਧਰਨੇ/ਪ੍ਰਦਰਸ਼ਨ ਕਰਨ ਲਈ ਮਜਬੂਰ ਹਨ। ਕਰੋਨਾ ਵਾਲੰਟੀਅਰ ਪਿਛਲੇ ਕਈ ਦਿਨਾਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ, ਪਰ ਸਰਕਾਰ ਵਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ। ਇਸ ਮੌਕੇ ਗੌਰਵ ਜੁਨੇਜਾ ਉਪ-ਪ੍ਰਧਾਨ, ਹਰਦੀਪ ਕੌਹਰੀਆਂ, ਕਰਨ ਅੰਮ੍ਰਿਤਸਰ, ਸੋਨੀ ਮੋਗਾ, ਮਲਕੀਤ ਮੋਗਾ, ਹਰਜੀਤ ਸਿੰਘ, ਮਨਪ੍ਰੀਤ ਸਿੰਘ, ਗੁਰਪਿਆਰ ਸਿੰਘ, ਕਰਮਜੀਤ ਸਿੰਘ, ਨੀਲਮ, ਜਸਵਿੰਦਰ ਕੌਰ, ਬਲਜੀਤ ਸਿੰਘ, ਸਰਬਜੀਤ ਕੌਰ, ਬਲਜੀਤ ਕੌਰ, ਨੇਹਾ, ਸੁਮਨ ਪਟਿਆਲਾ, ਬਲਵਿੰਦਰ ਸਿੰਘ, ਸੁਖਜਿੰਦਰ ਕੌਰ, ਰਮੇਸ਼, ਅਮਨਦੀਪ ਕੌਰ, ਸੋਨੂੰ ਪਟਿਆਲਾ, ਚਰਨਜੀਤ ਕੌਰ ਆਦਿ ਮੌਜੂਦ ਸਨ।