ਸਨਅਤੀ ਖੇਤਰ ਦੇ ਛੋਟੇ ਕਾਰੋਬਾਰੀਆਂ ਵੱਲੋਂ ਪ੍ਰਦਰਸ਼ਨ : The Tribune India

ਸਨਅਤੀ ਖੇਤਰ ਦੇ ਛੋਟੇ ਕਾਰੋਬਾਰੀਆਂ ਵੱਲੋਂ ਪ੍ਰਦਰਸ਼ਨ

ਸਨਅਤੀ ਖੇਤਰ ਦੇ ਛੋਟੇ ਕਾਰੋਬਾਰੀਆਂ ਵੱਲੋਂ ਪ੍ਰਦਰਸ਼ਨ

ਸਨਅਤੀ ਖੇਤਰ ਫੇਜ਼ 2 ਵਿੱਚ ਮੰਗਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕਰਦੇ ਹੋਏ ਕਾਰੋਬਾਰੀ। ਫੋਟੋ: ਵਿੱਕੀ ਘਾਰੂ

ਖੇਤਰੀ ਪ੍ਰਤੀਨਿਧ

ਚੰਡੀਗੜ੍ਹ, 25 ਨਵੰਬਰ

ਵਪਾਰੀ ਏਕਤਾ ਮੰਚ ਦੇ ਬੈਨਰ ਹੇਠ ਅੱਜ ਇੱਥੇ ਸਨਅਤੀ ਖੇਤਰ ਫੇਜ਼ 2 ਵਿੱਚ ਆਪਣੀਆਂ ਮੰਗਾਂ ਦੇ ਹੱਕ ਵਿੱਚ ਇੱਥੋਂ ਦੇ ਕਾਰੋਬਾਰੀਆਂ ਅਤੇ ਸਨਅਤਕਾਰਾਂ ਵੱਲੋਂ ਕਾਲੇ ਪਟਕੇ ਬੰਨ੍ਹ ਕੇ ਚੰਡੀਗੜ੍ਹ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੰਚ ਵਿੱਚ ਸ਼ਾਮਲ ਇੱਥੋਂ ਦੇ ਛੋਟੇ ਕਾਰੋਬਾਰੀਆਂ ਅਤੇ ਸਨਅਤਕਾਰਾਂ ਨੇ ਪ੍ਰਸ਼ਾਸਨ ’ਤੇ ਉਨ੍ਹਾਂ ਨਾਲ ਵਿਤਕਰੇ ਦਾ ਦੋਸ਼ ਲਗਾਇਆ।

ਵਪਾਰੀ ਏਕਤਾ ਮੰਚ ਦੇ ਅਹੁਦੇਦਾਰ ਦੀਪਕ ਸ਼ਰਮਾ ਨੇ ਦੱਸਿਆ ਕਿ ਚੰਡੀਗੜ੍ਹ ਪ੍ਰਸ਼ਾਸਨ ਦੇ ਇਕਪਾਸੜ ਰਵੱਈਏ ਤੋਂ ਨਾਰਾਜ਼ ਹੋ ਕੇ ਵਪਾਰੀਆਂ ਨੂੰ ਆਪਣੀਆਂ ਦੁਕਾਨਾਂ ਅਤੇ ਫੈਕਟਰੀਆਂ ਬੰਦ ਕਰ ਕੇ ਸੜਕਾਂ ’ਤੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਇੱਕ ਪਾਸੇ ਦੋ ਕਨਾਲ ਤੋਂ ਉਪਰ ਵਾਲੇ ਪਲਾਟਾਂ ਨੂੰ ਫ੍ਰੀ ਹੋਲਡ ਅਤੇ ਉਸਾਰੀ ਵਿੱਚ ਤਬਦੀਲ ਕਰਨ ਦੀ ਯੋਜਨਾ ਲਾਗੂ ਕੀਤੀ ਗਈ ਹੈ ਪਰ ਇੱਥੇ ਛੋਟੇ ਪਲਾਟਾਂ ਦੇ ਮਾਲਕਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਵੇ ਵੱਡੇ ਪਲਾਟਾਂ ਦੇ ਮਾਲਕਾਂ ਨੂੰ ਚਾਰ ਚਾਰ ਮੰਜ਼ਲ ਪਾਉਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ, ਛੋਟੇ ਪਲਾਟਾਂ ਦੇ ਮਾਲਕਾਂ ਨੂੰ ਇਸ ਬਾਰੇ ਕੋਈ ਛੋਟ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਛੋਟੇ ਪਲਾਟਾਂ ਵਾਲਿਆਂ ਨੂੰ ਵੀ ਕੁਝ ਛੋਟ ਦਿੱਤੀ ਜਾਵੇ।

ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਚੰਡੀਗੜ੍ਹ ਦੇ ਵਪਾਰੀਆਂ ਨੂੰ ਤੰਗ ਕਰਨਾ ਬੰਦ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਅਜਿਹੇ ਪ੍ਰਦਰਸ਼ਨ ਜਾਰੀ ਰਹਿਣਗੇ। ਵਪਾਰੀਆਂ ਨੇ ਕਿਹਾ ਕਿ ਹੁਣ ਵਪਾਰੀ ਆਪਣੀਆਂ ਮੰਗਾਂ ਦੇ ਹੱਕ ਵਿੱਚ ਪ੍ਰਸ਼ਾਸਨ ਨਾਲ ਹਰ ਤਰ੍ਹਾਂ ਦੀ ਲੜਾਈ ਲੜਨ ਲਈ ਤਿਆਰ ਹਨ। ਰੋਸ ਪ੍ਰਦਰਸ਼ਨ ਕਰ ਰਹੇ ਕਾਰੋਬਾਰੀਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਛੇਤੀ ਹੀ ਕੋਈ ਹੱਲ ਨਹੀਂ ਕੱਢਿਆ ਗਿਆ ਤਾਂ ਉਹ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਦੇ ਦਫਤਰ ਦੇ ਘਿਰਾਓ ਕਰਨ ਲਈ ਮਜਬੂਰ ਹੋਣਗੇ।

ਉਨ੍ਹਾਂ ਕਿਹਾ ਕਿ ਵਪਾਰੀ ਏਕਤਾ ਮੰਚ ਦੀਆਂ ਮੰਗਾਂ ਨੂੰ ਲੈ ਕੇ ਸ਼ਹਿਰ ਦੀਆਂ ਤਮਾਮ ਰਾਜਨੀਤਿਕ ਪਾਰਟੀਆਂ ਨੇ ਵੀ ਉਨ੍ਹਾਂ ਦੇ ਹੱਕ ਵਿੱਚ ਨਿਤਰਣ ਦਾ ਫੈਸਲਾ ਕੀਤਾ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਮੁੱਖ ਖ਼ਬਰਾਂ

ਭਾਰਤ ਜੋੜੋ ਯਾਤਰਾ: ਰਾਹੁਲ ਗਾਂਧੀ ਨੇ ਸ੍ਰੀਨਗਰ ਦੇ ਲਾਲ ਚੌਕ ’ਚ ਫਹਿਰਾਇਆ ਤਿਰੰਗਾ

ਭਾਰਤ ਜੋੜੋ ਯਾਤਰਾ: ਰਾਹੁਲ ਗਾਂਧੀ ਨੇ ਸ੍ਰੀਨਗਰ ਦੇ ਲਾਲ ਚੌਕ ’ਚ ਫਹਿਰਾਇਆ ਤਿਰੰਗਾ

ਸੋਮਵਾਰ ਨੂੰ ਕੀਤੀ ਜਾਣ ਵਾਲੀ ਰੈਲੀ ’ਚ ਵਿਰੋਧੀ ਧਿਰਾਂ ਦੇ 23 ਆਗੂ ਹੋ ਸ...

ਸ਼ਹਿਰ

View All