ਜੇਲ੍ਹਾਂ ਵਿੱਚ ਡੱਕੇ ਬੁੱਧੀਜੀਵੀਆਂ ਦੇ ਹੱਕ ਵਿੱਚ ਮੁਜ਼ਾਹਰਾ

ਜੇਲ੍ਹਾਂ ਵਿੱਚ ਡੱਕੇ ਬੁੱਧੀਜੀਵੀਆਂ ਦੇ ਹੱਕ ਵਿੱਚ ਮੁਜ਼ਾਹਰਾ

ਰੋਸ ਮੁਜ਼ਾਹਰਾ ਕਰਦੇ ਹੋਏ ਤਰਕਸ਼ੀਲ ਸੁਸਾਇਟੀ ਦੇ ਮੈਂਬਰ ਅਤੇ ਰੰਗਕਰਮੀ। -ਫੋਟੋ: ਸੋਢੀ

ਪੱਤਰ ਪ੍ਰੇਰਕ

ਐਸ.ਏ.ਐਸ. ਨਗਰ (ਮੁਹਾਲੀ), 20 ਜੂਨ

ਦੇਸ਼ ਦੇ ਹੁਕਮਰਾਨਾਂ ਵੱਲੋਂ ਲੋਕਪੱਖੀ ਬੁੱਧੀਜੀਵੀਆਂ, ਪੱਤਰਕਾਰਾਂ ਅਤੇ ਵਿਦਿਆਰਥੀ ਆਗੂਆਂ ’ਤੇ ਸੰਗੀਨ ਧਾਰਾਵਾਂ ਤਹਿਤ ਝੂਠੇ ਕੇਸ ਦਰਜ ਕਰ ਕੇ ਹਵਾਲਾਤਾਂ ਵਿੱਚ ਬੰਦ ਕਰ ਦੇਣ ਖ਼ਿਲਾਫ਼ ਪੰਜਾਬ ਭਰ ਵਿੱਚ ਮਨਾਏ ਜਾ ਰਹੇ ‘ਵਿਰੋਧ ਪੰਦਰਵਾੜੇ’ ਤਹਿਤ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੱਦੇ ’ਤੇ ਮੁਹਾਲੀ, ਖਰੜ ਤੇ ਚੰਡੀਗੜ੍ਹ ਦੇ ਮੈਂਬਰਾਂ ਵੱਲੋਂ ਰੰਗਕਰਮੀਆਂ, ਲੇਖਕਾਂ, ਬੁੱਧੀਜੀਵੀਆਂ ਅਤੇ ਹੋਰ ਇਨਸਾਫ਼ ਪਸੰਦ ਕਾਰਕੁਨਾਂ ਦੇ ਸਹਿਯੋਗ ਨਾਲ ਇੱਥੋਂ ਦੇ ਫੇਜ਼-7 ਸਥਿਤ ਲਾਲ ਬੱਤੀ ਪੁਆਇੰਟ ’ਤੇ ਰੋਸ ਮੁਜ਼ਾਹਰਾ ਕੀਤਾ ਗਿਆ।

ਇਸ ਮੌਕੇ ਤਰਕਸ਼ੀਲ ਸੁਸਾਇਟੀ ਦੇ ਆਗੂਆਂ ਜਸਵੰਤ ਮੁਹਾਲੀ, ਗੁਰਮੀਤ ਸਿੰਘ ਖਰੜ, ਸਤਨਾਮ ਸਿੰਘ ਦਾਊਂ, ਨਾਟਕਕਾਰ ਸਾਹਿਬ ਸਿੰਘ, ਕੇਂਦਰੀ ਲੇਖਕ ਸਭਾ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਸਿਰਸਾ, ਪੰਜਾਬ ਯੂਨੀਵਰਸਿਟੀ ਦੇ ਪ੍ਰੋ. ਆਮਿਰ ਸੁਲਤਾਨਾ, ਵਰਗ ਚੇਤਨਾ ਦੇ ਸੰਪਾਦਕ ਯਸ਼ਪਾਲ ਅਤੇ ਹੋਰਨਾਂ ਬੁਲਾਰਿਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਮੁਜ਼ਾਹਰਾਕਾਰੀਆਂ ਨੇ ਆਪਣੇ ਮੂੰਹ ’ਤੇ ਕਾਲੀਆਂ ਪੱਟੀਆਂ ਬੰਨ੍ਹੀਆਂ ਹੋਈਆਂ ਸਨ ਅਤੇ ਹੱਥਾਂ ਵਿੱਚ ਤਖ਼ਤੀਆਂ ਅਤੇ ਬੈਨਰ ਫੜੇ ਹੋਏ ਸਨ। ਆਗੂਆਂ ਨੇ ਕਿਹਾ ਕਿ ਦੇਸ਼ ਦੇ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਾਲਾਤ ਸਮੇਂ ਇਨ੍ਹਾਂ ਲੋਕਪੱਖੀ ਬੁੱਧੀਜੀਵੀਆਂ ਦੀ ਲੋਕਾਂ ਨੂੰ ਸਖ਼ਤ ਲੋੜ ਹੈ। ਦੇਸ਼ ਦੀ ਕਾਨੂੰਨ ਵਿਵਸਥਾ ਮੌਜੂਦਾ ਹਾਕਮਾਂ ਦੀ ਹੱਥਾਂ ਦੀ ਕਠਪੁਤਲੀ ਬਣ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਗ੍ਰਿਫ਼ਤਾਰ ਕੀਤੇ ਬੁੱਧੀਜੀਵੀਆਂ ਦੀ ਉਮਰ 60 ਸਾਲ ਤੋਂ ਉੱਪਰ ਹੈ। ਇਸ ਤਰ੍ਹਾਂ ਦੀਆਂ ਵਧੀਕੀਆਂ ਕਰ ਕੇ ਸਰਕਾਰਾਂ ਲੋਕ ਹਿੱਤੂ ਤਾਕਤਾਂ ਵਿੱਚ ਦਹਿਸ਼ਤੀ ਮਾਹੌਲ ਸਿਰਜਣ ਦਾ ਯਤਨ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੇ ਰੂਪ ਵਿੱਚ ਲੋਕ ਤਾਕਤ ਸਹੀ ਦਿਸ਼ਾ ਵਿੱਚ ਇਕ ਅੰਗੜਾਈ ਲੈ ਰਹੀ ਹੈ ਅਤੇ ਸਰਕਾਰ ਇਸ ਤੋਂ ਖੌਫਜ਼ਦਾ ਹੈ ਪਰ ਲੋਕ ਆਵਾਜ਼ ਨੂੰ ਕੁਚਲਿਆ ਨਹੀਂ ਜਾ ਸਕਦਾ। ਆਗੂਆਂ ਨੇ ਮੰਗ ਕੀਤੀ ਕਿ ਸੁਪਰੀਮ ਕੋਰਟ ਇਸ ਮਾਮਲੇ ਵਿੱਚ ਫੌਰੀ ਦਖ਼ਲ ਦੇਵੇ ਅਤੇ ਝੂਠੇ ਕੇਸਾਂ ਵਿੱਚ ਬੰਦ ਕਾਰਕੁਨ ਫੌਰੀ ਰਿਹਾਅ ਕੀਤੇ ਜਾਣ।

ਇਸ ਮੌਕੇ ਜਰਨੈਲ ਕਰਾਂਤੀ, ਕੁਲਵਿੰਦਰ ਨਗਾਰੀ, ਲੈਕਚਰਾਰ ਸੁਰਜੀਤ ਸਿੰਘ, ਇਕਬਾਲ ਸਿੰਘ, ਗੋਰਾ ਹੁਸ਼ਿਆਰਪੁਰੀ, ਜਸਵਿੰਦਰ ਸਿੰਘ, ਡਾ. ਮਜ਼ੀਦ ਆਜ਼ਾਦ ਅਤੇ ਅਧਿਆਪਕ ਆਗੂ ਯਸ਼ਪਾਲ ਵੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

‘ਔਰਤਾਂ ਖੇਤੀ ਵੀ ਕਰ ਸਕਦੀਆਂ ਹਨ ਅਤੇ ਦੇਸ਼ ਵੀ ਚਲਾ ਸਕਦੀਆਂ ਹਨ’

‘ਔਰਤਾਂ ਖੇਤੀ ਵੀ ਕਰ ਸਕਦੀਆਂ ਹਨ ਅਤੇ ਦੇਸ਼ ਵੀ ਚਲਾ ਸਕਦੀਆਂ ਹਨ’

ਕਿਸਾਨ ਬੀਬੀਆਂ ਨੇ ਸੰਭਾਲੀ ਕਿਸਾਨ ਸੰਸਦ ਦੀ ਕਮਾਨ; ਮਹਿਲਾ ਕਿਸਾਨ ਆਗੂ ਕ...

ਕਰਨਾਟਕ ਦੇ ਮੁੱਖ ਮੰਤਰੀ ਯੇਦੀਯੁਰੱਪਾ ਵੱਲੋਂ ਅਸਤੀਫ਼ਾ

ਕਰਨਾਟਕ ਦੇ ਮੁੱਖ ਮੰਤਰੀ ਯੇਦੀਯੁਰੱਪਾ ਵੱਲੋਂ ਅਸਤੀਫ਼ਾ

ਰਾਜ ਭਵਨ ਜਾ ਕੇ ਰਾਜਪਾਲ ਗਹਿਲੋਤ ਨੂੰ ਅਸਤੀਫ਼ਾ ਸੌਂਪਿਆ

ਖੇਤੀ ਕਾਨੂੰਨਾਂ ਖ਼ਿਲਾਫ਼ ਮਾਰਚ: ਰਾਹੁਲ ਗਾਂਧੀ ਟਰੈਕਟਰ ਚਲਾ ਕੇ ਸੰਸਦ ਪਹੁੰਚੇ

ਖੇਤੀ ਕਾਨੂੰਨਾਂ ਖ਼ਿਲਾਫ਼ ਮਾਰਚ: ਰਾਹੁਲ ਗਾਂਧੀ ਟਰੈਕਟਰ ਚਲਾ ਕੇ ਸੰਸਦ ਪਹੁੰਚੇ

ਪੁਲੀਸ ਨੇ ਰਣਦੀਪ ਸੁਰਜੇਵਾਲਾ ਤੇ ਬੀ.ਵੀ. ਸ੍ਰੀਨਿਵਾਸ ਸਣੇ ਹੋਰ ਕਈ ਕਾਂਗ...

ਸ਼ਹਿਰ

View All